ਮਾਛੀਵਾੜਾ ਸਾਹਿਬ, 18 ਨਵੰਬਰ (ਮਨੋਜ ਕੁਮਾਰ)-ਸਿੱਖਿਆ ਦੇ ਖੇਤਰ ਤੋ ਇਲਾਵਾ ਧਾਰਮਿਕ ਪ੍ਰੋਗਰਾਮਾਂ ਵਿਚ ਮੋਹਰੀ ਰਹਿਣ ਵਾਲੀ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਸੀਨੀਅਰ ਸਕੈਂਡਰੀ ਪਬਲਿਕ ਸਕੂਲ, ਫ਼ਤਿਹਗੜ੍ਹ ਜੱਟਾਂ ਦੇ ਹੋਣਹਾਰ ਬੱਚਿਆਂ ਨੇ ਲੁਧਿਆਣਾ ਵਿਖੇ ਕਰਵਾਏ ਗਏ ਕਿਸ਼ਨ ਸਿੰਘ ਮੈਮੋਰੀਅਲ ਸ਼ਬਦ ਗਾਇਨ ਮੁਕਾਬਲੇ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਹਰ ਸਾਲ ਦੀ ਤਰਾਂ ਇਸ ਸਾਲ ਵੀ ਇਹ ਸ਼ਬਦ ਗਾਇਨ ਮੁਕਾਬਲੇ ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ, ਲੁਧਿਆਣਾ ਵਿਖੇ ਕਰਵਾਏ ਗਏ ਤੇ ਇਸ ਵਿਚ 10 ਸਕੂਲਾਂ ਨੇ ਹਿੱਸਾ ਲਿਆ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜੇਤੂ ਸਕੂਲ ਫ਼ਤਿਹਗੜ੍ਹ ਜੱਟਾਂ ਦੇ ਪਿੰ੍ਰਸੀਪਲ ਕੁਲਦੀਪ ਕੌਰ ਗਿੱਲ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿਚ ਪਹੁੰਚੇ ਮਹਿਮਾਨ ਮਹੇਸ਼ਇੰਦਰ ਸਿੰਘ ਗਰੇਵਾਲ ਸੀਨੀਅਰ ਅਕਾਲੀ ਆਗੂ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ ਅਤੇ ਗਿੱਲ ਪਿੰਡ ਦੇ ਟਰੱਸਟੀ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ | ਮਹੇਸ਼ਇੰਦਰ ਸਿੰਘ ਗਰੇਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਬੱਚਿਆਂ ਨੂੰ ਨਾਮ ਬਾਣੀ ਨਾਲ ਜੁੜਕੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |