ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿੱਚ ਪਿ੍ੰਸੀਪਲ ਅਲਪਨਾ ਮਹਾਜਨ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸੋਹਣੀਆਂ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ, ਜਿਨਾਂ ਵਿੱਚ ਭੰਗੜਾ, ਗਿੱਧਾ, ਕਵਿਤਾ ਭਾਸ਼ਣ ਅਤੇ ਨੁੱਕੜ-ਨਾਟਕ ਮੁੱਖ ਰੂਪ ਵਿੱਚ ਸ਼ਾਮਿਲ ਸਨ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਬੱਚੇ ਸਾਡੇ ਭਵਿੱਖ ਦਾ ਚਿਰਾਗ ਹਨ, ਉਨ੍ਹਾਂ ਦੀ ਖ਼ੁਸ਼ੀ, ਸੁਰੱਖਿਆ ਅਤੇ ਸਿੱਖਿਆ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ | ਪਿ੍ੰਸੀਪਲ ਅਲਪਨਾ ਮਹਾਜਨ ਨੇ ਵੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਲ ਦਿਵਸ ਸਾਨੂੰ ਬੱਚਿਆਂ ਲਈ ਪਿਆਰ, ਸੁਰੱਖਿਆ ਅਤੇ ਸਹਾਇਤਾ ਦੇ ਮਹੱਤਵ ਦੀ ਯਾਦ ਦਿਵਾਉਂਦਾ ਹੈ | ਅੰਤ ਵਿੱਚ ਪਿ੍ੰਸੀਪਲ ਵੱਲੋਂ ਬੱਚਿਆਂ ਨੂੰ ਕੈਂਡੀਜ ਅਤੇ ਸਟੇਸ਼ਨਰੀ ਵੰਡੀ ਗਈ |