17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ, ਕੇਸ ਦਰਜ

ਅਜੀਤ ਡੈਸਕ 20-11-2025
ਖੰਨਾ, 19 ਨਵੰਬਰ (ਪੱਤਰ ਪ੍ਰੇਰਕ)-ਮਲੇਰਕੋਟਲਾ ਰੋਡ ਇਲਾਕੇ ਵਿਚ ਤੇਜ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਹਾਦਸੇ ਸੰਬੰਧੀ ਥਾਣਾ ਸਿਟੀ-2 ਪੁਲਿਸ ਨੇ ਕਾਰ ਦੇ ਨਾਮਾਲੂਮ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਏ. ਐੱਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਕੁਲਵਿੰਦਰ ਸਿੰਘ ਵਾਸੀ ਪਿੰਡ ਫੈਜਗੜ੍ਹ ਮਲੇਰਕੋਟਲਾ ਰੋਡ 'ਤੇ ਜਾ ਰਿਹਾ ਸੀ | ਇਸੇ ਦੌਰਾਨ ਸਫ਼ੈਦ ਰੰਗ ਦੀ ਅਮੇਜ਼ ਕਾਰਨ ਨੰਬਰ ਪੀ. ਬੀ.-01.ਡੀ-2174 ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਹਾਦਸੇ ਦੌਰਾਨ ਗੰਭੀਰ ਵਿਚ ਜ਼ਖਮੀ ਹੋਏ ਕੁਲਵਿੰਦਰ ਸਿੰਘ ਦੀ ਬਾਅਦ ਵਿਚ ਮੌਤ ਹੋ ਗਈ | ਹਾਦਸੇ ਸੰਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਫ਼ਰਾਰ ਹੋਏ ਨਾਮਾਲੂਮ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਖੰਨਾ ਪੁਲਿਸ ਜ਼ਿਲੇ੍ਹ ਵਿਚ ਅÏਰਤ ਚੋਰਾਂ ਦਾ ਇਕ ਗਰੋਹ ਸਰਗਰਮ ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਵਲੋਂ 11 ਕੇ. ਵੀ. ਬੀਬੀਪੁਰ ਫੀਡਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।