17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

500 ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 20-11-2025
ਖੰਨਾ, 19 ਨਵੰਬਰ (ਪੱਤਰ ਪ੍ਰੇਰਕ)-ਥਾਣਾ ਸਿਟੀ ਖੰਨਾ-2 ਪੁਲਿਸ ਨੇ 500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਮੁਲਾਜ਼ਮਾਂ ਦੇ ਨਾਲ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ | ਇਸੇ ਦੌਰਾਨ ਪੈਦਲ ਆਉਂਦੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਦੀ ਜਾਂਚ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਉਕਤ ਵਿਅਕਤੀ ਦੇ ਕਬਜ਼ੇ ਚੋਂ 500 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਜੰਡ ਸਿੰਘ ਵਾਸੀ ਪਿੰਡ ਕੋਟ ਗੰਡਾ ਸਿੰਘ, ਬੁਰਜ ਮੱਖਣ ਸਿੰਘ, ਜ਼ਿਲ੍ਹਾ ਫ਼ਿਰੋਜਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 12 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਅਗਲੀ ਖ਼ਬਰ ਨਗਰ ਪੰਚਾਇਤ ਮਲੌਦ ਦੀ ਕਾਰਵਾਈ ਨਾਲ ਮੇਰਾ ਕੋਈ ਸੰਬੰਧ ਨਹੀਂ ਸੀ- ਰਛਪਾਲ ਸਿੰਘ ਪਾਲਾ ਸੋਮਲ ਖੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।