ਕੁਹਾੜਾ, 19 ਨਵੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ 12 ਲੀਟਰ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ ¢ ਜਿਸ ਦੀ ਪਹਿਚਾਣ ਕਮਲਾ ਦੇਵੀ ਪਤਨੀ ਦੇਵਰਾਜ ਵਾਸੀ ਪਿੰਡ ਚੌਂਤਾ ਵਜੋਂ ਹੋਈ ¢ ਸਹਾਇਕ ਥਾਣੇਦਾਰ ਜਗਜੀਵਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਬੁੱਢਾ ਨਾਲਾ ਪੁਲੀ, ਪਿੰਡ ਕੂੰਮਕਲਾਂ ਮੌਜੂਦ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਉਕਤ ਔਰਤ ਜੋ ਸ਼ਰਾਬ ਵੇਚਣ ਦਾ ਨਜਾਇਜ਼ ਧੰਦਾ ਕਰਦੀ ਹੈ, ਜਿਸ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਚੈਕਿੰਗ ਦੌਰਾਨ ਪਿੰਡ ਗੁੱਜਰਵਾਲ ਵਲੋਂ ਪੈਦਲ ਆ ਰਹੀ ਉਕਤ ਔਰਤ ਨੂੰ ਕਾਬੂ ਕਰ ਕੇ ਉਕਤ ਪਾਸੋਂ 12 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ¢ ਪੁਲਿਸ ਵਲੋਂ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢