17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਾਬਕਾ ਵਿਧਾਇਕ ਲੱਖਾ ਨੂੰ ਜ਼ਿਲ੍ਹੇ ਦਾ ਤੀਜੀ ਵਾਰ ਪ੍ਰਧਾਨ ਬਣਨ 'ਤੇ ਕੈਪ. ਬੀਜਾ, ਜੱਸੀ ਕਿਸ਼ਨਗੜ੍ਹ, ਜਟਾਣਾ ਨੇ ਕੀਤਾ ਸਵਾਗਤ

ਅਜੀਤ ਡੈਸਕ 20-11-2025
ਬੀਜਾ, 19 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਸਾਬਕਾ ਸਰਪੰਚ ਬੀਜਾ, ਬੇਅੰਤ ਸਿੰਘ ਜੱਸੀ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਖੰਨਾ, ਯੂਥ ਆਗੂ ਜਤਿੰਦਰ ਸਿੰਘ ਜਟਾਣਾ ਨੇ ਵੱਖ-ਵੱਖ ਪ੍ਰੈੱਸ ਨੋਟ ਜਾਰੀ ਕਰਦਿਆਂ ਆਖਿਆ ਕਿ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਤੀਜੀ ਵਾਰ ਪ੍ਰਧਾਨ ਨਿਯੁਕਤ ਕਰਨ 'ਤੇ ਜ਼ਿਲ੍ਹੇ ਦੇ ਵਰਕਰਾਂ ਅੰਦਰ ਖ਼ੁਸ਼ੀ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਲਖਵੀਰ ਸਿੰਘ ਲੱਖਾ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਨਿਯੁਕਤੀ ਦਾ ਹਰਪਾਲ ਸਿੰਘ ਚਹਿਲ ਸਾਬਕਾ ਸਰਪੰਚ, ਭਗਵੰਤ ਸਿੰਘ ਮਾਂਗਟ ਕੋਟ, ਗਾਂਧੀ ਬੀਜਾ, ਸੁਖਦੇਵ ਸਿੰਘ ਬੀਜਾ, ਬਲਜੀਤ ਸਿੰਘ ਕਿਸ਼ਨਗੜ੍ਹ, ਮੈਨੇਜਰ ਲੱਖਾ ਸਿੰਘ ਬਰਮਾਲੀਪੁਰ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ, ਚਰਨ ਸਿੰਘ ਗੱਗੜ ਮਾਜਰਾ, ਪਾਲਾ ਸਿੰਘ ਦਹੇੜੂ, ਬਲਵਿੰਦਰ ਸਿੰਘ ਸਰਪੰਚ ਬਗ਼ਲੀ ਆਦਿ ਨੇ ਵੀ ਭਰਵਾਂ ਸਵਾਗਤ ਕੀਤਾ |
ਪਿਛਲੀ ਖ਼ਬਰ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ 12 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।