17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਗਮ

ਅਜੀਤ ਡੈਸਕ 20-11-2025
ਕੁਹਾੜਾ, 19 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਵਿਖੇ ਮੁੱਖ ਅਧਿਆਪਕਾ ਰੂਹਾਨੀ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਗਤੀਵਿਧੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ¢ ਉਪਰੰਤ ਮੁੱਖ ਅਧਿਆਪਕਾ ਰੂਹਾਨੀ ਵਲੋਂ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ ¢ ਇਸ ਮੌਕੇ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਇਸ ਦੇ ਨਾਲ ਹੀ ਮੈਰਿਟ ਹੋਲਡਰ ਰਿਸ਼ੀਕਾ, ਕੋਮਲ ਅਤੇ ਖੇਡਾਂ ਵਿਚ ਜ਼ਿਲ੍ਹਾ ਪੱਧਰ 'ਤੇ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੰਦਨੀ ਅਤੇ ਅੰਸ਼ੂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਸਮਾਗਮ ਦੇ ਅਖੀਰ ਵਿਚ ਮੁੱਖ ਅਧਿਆਪਕਾ ਰੂਹਾਨੀ ਅਤੇ ਸਮੂਹ ਸਟਾਫ਼ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ ਗਿਆ¢ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਐੱਸ. ਐੱਮ. ਸੀ. ਕਮੇਟੀ ਮੈਂਬਰ, ਸਮੂਹ ਅਧਿਆਪਕਾਂ ਅਤੇ ਵਿਦਿਆਰਥਣਾਂ ਵਲੋਂ ਅਹਿਮ ਯੋਗਦਾਨ ਪਾਇਆ ਗਿਆ¢
ਪਿਛਲੀ ਖ਼ਬਰ ਕੈਂਬਰਿਜ ਮਾਡਰਨ ਸੀ. ਸੈਕੰ. ਸਕੂਲ ਮਲੌਦ ਵਿਚ 350ਵੇਂ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਏ ਅਗਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਨੂੰ ਜ਼ਿਲ੍ਹੇ ਦਾ ਤੀਜੀ ਵਾਰ ਪ੍ਰਧਾਨ ਬਣਨ 'ਤੇ ਕੈਪ. ਬੀਜਾ, ਜੱਸੀ ਕਿਸ਼ਨਗੜ੍ਹ, ਜਟਾਣਾ ਨੇ ਕੀਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।