17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

-ਸ਼ਕਤੀ ਸਕੂਲ ਸਾਹਨੇਵਾਲ ਵਿਖੇ ਕਰਵਾਈ ਅਥਲੈਟਿਕ ਮੀਟ-<br> ਵੱਖ-ਵੱਖ ਖੇਡਾਂ 'ਚ ਜੇਤੂ ਆਉਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 20-11-2025

ਸਾਹਨੇਵਾਲ, 19 ਨਵੰਬਰ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਵਿਖੇ ਬੱਚਿਆਂ ਵਿਚ ਖੇਡ ਭਾਵਨਾ ਨੂੰ ਉਜਾਗਰ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਥਲੈਟਿਕ ਮੀਟ ਦੀ ਸ਼ੁਰੂਆਤ ਪਿ੍ੰਸੀਪਲ ਮਨਵਿੰਦਰ ਸਿੰਘ ਵਲੋਂ ਝੰਡਾ ਲਹਿਰਾ ਕੇ ਕਰਵਾਈ ਗਈ ਤੇ ਫਿਰ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਗਾਇਆ ਗਿਆ¢ ਇਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਦੇ ਨਾਲ ਹਿੱਸਾ ਲਿਆ ਗਿਆ | ਅਥਲੈਟਿਕ ਮੀਟ ਵਿਚ ਵੱਖ-ਵੱਖ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਦੌੜਾਂ ਜਿਵੇਂ ਸੂਈ ਧਾਗਾ, ਦੂਹਰੀ ਛਲਾਂਗ, ਬੂਟ-ਜਰਾਬ, ਰਿਲੇਅ, ਸਾਈਕਲ, ਮਟਕਾ ਦੌੜ ਅਤੇ ਰੱਸਾਕਸ਼ੀ ਆਦਿ 'ਚ ਵਧੀਆਂ ਪ੍ਰਦਰਸ਼ਨ ਕੀਤਾ¢ ਵੱਖ ਵੱਖ ਖੇਡਾਂ ਵਿਚ ਜੇਤੂ ਆਉਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮਨਵਿੰਦਰ ਸਿੰਘ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ¢ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਸਾਡੇ ਜੀਵਨ ਵਿਚ ਮਹੱਤਤਾ ਦੱਸਦਿਆਂ ਖੇਡਾਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਪ੍ਰੇਰਨਾ ਦਿੱਤੀ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ¢

ਪਿਛਲੀ ਖ਼ਬਰ ਪੁਸਤਕ ਮੇਲਾ ਤੇ ਸਾਹਿਤ ਉਤਸਵ 22 ਤੋਂ 25 ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗਾ-ਪ੍ਰਧਾਨ ਸਰਬਜੀਤ ਸਿੰਘ ਅਗਲੀ ਖ਼ਬਰ ਕੈਂਬਰਿਜ ਮਾਡਰਨ ਸੀ. ਸੈਕੰ. ਸਕੂਲ ਮਲੌਦ ਵਿਚ 350ਵੇਂ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।