ਕੁਹਾੜਾ, 19 ਨਵੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਲਾਈਟਰ ਅਤੇ ਸਿਲਵਰ ਪੰਨੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ ¢ ਜਿਨ੍ਹਾਂ ਦੀ ਪਹਿਚਾਣ ਸਿਕੰਦਰ ਸਿੰਘ ਵਾਸੀ ਪਿੰਡ ਨੱਥੂ ਭੈਣੀ ਅਤੇ ਟੇਕ ਬਹਾਦਰ ਵਾਸੀ ਪਿੰਡ ਕੂੰਮਕਲਾਂ ਵਜੋਂ ਹੋਈ¢ ਥਾਣੇਦਾਰ ਦਲਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਦਾਣਾ ਮੰਡੀ ਪਿੰਡ ਕੂੰਮਕਲਾਂ ਪਾਸ ਮੌਜੂਦ ਸਨ ਤਾਂ ਕਮਿਊਨਿਟੀ ਸੈਂਟਰ ਵਿਚ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਖੜੇ ਦਿਖਾਈ ਦਿੱਤੇ | ਜਿਨ੍ਹਾਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰ ਕੇ ਜਾਂਚ ਕੀਤੀ ਤਾਂ ਉਕਤ ਪਾਸੋਂ ਦੋ ਲਾਈਟਰ ਅਤੇ ਦੋ ਸਿਲਵਰ ਪੰਨੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢