16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਵਿੱਤ ਮੰਤਰੀ ਪੰਜਾਬ ਵਲੋਂ ਬੋਲੀ ਮਾੜੀ ਸ਼ਬਦਾਵਲੀ ਦਾ ਵਧਦਾ ਜਾ ਰਿਹਾ ਵਿਰੋਧ

ਅਜੀਤ ਡੈਸਕ 20-11-2025
ਬੀਜਾ, 19 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਸਪੈਸ਼ਲ ਕਾਡਰ ਅਧਿਆਪਕ ਫ਼ਰੰਟ, ਪੰਜਾਬ ਦੇ ਆਗੂਆਂ ਨਾਲ ਮੀਟਿੰਗ ਵਿਚ ਵਿੱਤ ਮੰਤਰੀ ਪੰਜਾਬ ਵਲੋਂ ਬੋਲੀ ਗਈ ਮਾੜੀ ਸ਼ਬਦਾਵਲੀ ਲਈ ਵਿਰੋਧ ਵਿਚ ਸਪੈਸ਼ਲ ਕਾਡਰ ਅਧਿਆਪਕਾਂ ਵਲੋਂ 14 ਨਵੰਬਰ ਨੂੰ ਹੋਏ ਪੰਜਾਬ ਸਰਕਾਰ ਦੇ ਸਮਾਗਮ ਦਾ ਪੂਰਨ ਤੌਰ 'ਤੇ ਬਾਈਕਾਟ ਕੀਤਾ ਗਿਆ ਸੀ | ਵਿੱਤ ਮੰਤਰੀ ਵੱਲੋਂ ਵਰਤੀ ਗਈ ਮਾੜੀ ਸ਼ਬਦਾਵਲੀ ਦਾ ਵੱਖ-ਵੱਖ ਅਧਿਆਪਕ ਜਥੇਬੰਦੀਆਂ ਤੇ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ | ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਦੇ ਸੀਨੀਅਰ ਆਗੂ ਹਰਪ੍ਰੀਤ ਕੌਰ ਜਲੰਧਰ, ਦਵਿੰਦਰ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ, ਅਨੁਭਵ ਗੁਪਤਾ ਆਦਿ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਜ਼ਿਲੇ੍ਹ ਦੇ ਹੈਡਕੁਆਰਟਰਾਂ 'ਤੇ ਵਿੱਤ ਮੰਤਰੀ ਪੰਜਾਬ ਵਲੋਂ ਬੋਲੀ ਗਈ ਮਾੜੀ ਸ਼ਬਦਾਵਲੀ ਦੇ ਰੋਸ ਵਜੋਂ ਅੱਜ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਗਏ ਸੀ | ਇਸ ਮੌਕੇ 'ਤੇ ਪਰਮਜੀਤ ਕੌਰ ਪੱਖੋਵਾਲ, ਵੀਰਪਾਲ ਕੌਰ ਸਿਧਾਣਾ, ਵੀਰਪਾਲ ਸਿੰਘ ਖੰਨਾ, ਹਰਦੀਪ ਕੌਰ, ਕਿਰਨ ਖੰਨਾ, ਸੁਖਵੀਰ ਕੌਰ, ਕੁਲਵੰਤ ਕੌਰ ਸਮੇਤ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਬਾਲ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਅਗਲੀ ਖ਼ਬਰ ਲਾਈਟਰ ਅਤੇ ਸਿਲਵਰ ਪੰਨੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।