16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਬਾਲ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ

ਅਜੀਤ ਡੈਸਕ 20-11-2025
ਬੀਜਾ, 19 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ,ਪੰਜਾਬ ਪਬਲਿਕ ਸੀਨੀ: ਸੈਕੰ: ਸਕੂਲ ਰੁਪਾਲੋਂ (ਸੀ. ਬੀ .ਐੱਸ. ਸੀ. ਬੋਰਡ ਤੋਂ ਮਾਨਤਾ ਪ੍ਰਾਪਤ) ਵਿਖੇ ਮੁੱਖ ਪ੍ਰਬੰਧਕ ਬਲਵੀਰ ਸਿੰਘ ਬੌਬੀ ਤੇ ਗੁਰਮਿੰਦਰ ਕੌਰ ਦੀ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥੀਆ ਵੱਲੋਂ ਬਾਲ ਦਿਵਸ ਤੇ ਕਵਿਤਾਵਾਂ, ਗੀਤ ਅਤੇ ਸੰਚਾਰੂ ਭਾਸ਼ਣ ਤਿਆਰ ਕੀਤੇ ਗਏ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਸਭਾ ਵਿੱਚ ਸਕੂਲ ਪਿ੍ੰਸੀਪਲ ਸੁਮਨਦੀਪ ਕੌਰ ਦੇ ਭਾਸ਼ਣ, ਬਾਲ ਦਿਵਸ ਦੀਆ ਸ਼ੁੱਭਕਾਮਨਾਵਾਂ ਅਤੇ ਬੱਚਿਆਂ ਲਈ ਨੈਤਿਕ ਕਦਰਾਂ ਕੀਮਤਾਂ 'ਤੇ ਜੋਰ ਦੇਣ ਤੋਂ ਹੋਈ | ਬਾਲ ਦਿਵਸ ਦੇ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਗੁਰਮਿੰਦਰ ਕੌਰ ਅਤੇ ਮੈਨੇਜਰ ਬਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਮੇਂ ਦੇ ਪਾਬੰਦ ਹੋਣਾ, ਮੋਬਾਇਲ ਫੋਨ ਦੀ ਘੱਟ ਵਰਤੋਂ ਕਰਨਾ, ਫਾਸਟ ਫੂਡ ਤੋਂ ਪ੍ਰਹੇਜ਼ ਕਰਨਾ ਅਤੇ ਆਪਣੇ ਅਧਿਆਪਕਾ, ਮਾਪਿਆਂ ਅਤੇ ਵੱਡਿਆ ਦੀ ਆਗਿਆ ਦਾ ਪਾਲਣ ਕਰਨ ਅਤੇ ਪਵਿੱਤਰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸੁਖਜਿੰਦਰ ਕੌਰ, ਸਰਬਜੀਤ ਕੌਰ, ਸੁਪਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਨਵਦੀਪ ਕੌਰ, ਸੋਨੀਆ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਰਮਨਦੀਪ ਛਿੱਬਰ, ਜਸਦੀਪ ਕੌਰ, ਜੈਸਮੀਨ ਕੌਰ, ਗੁਰਿੰਦਰ ਕੌਰ, ਸਿਮਰਨਜੀਤ ਕੌਰ, ਸਨਦੀਪ ਕੌਰ, ਲਖਵੀਰ ਕੌਰ ਅਤੇ ਹਰਸ਼ਵੀਰ ਸਿੰਘ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਦੇ ਪ੍ਰਬੰਧਕਾਂ ਨੇ ਬੱਚਿਆਂ ਨੂੰ ਧਾਰਮਿਕ ਯਾਤਰਾ ਕਰਵਾਈ ਅਗਲੀ ਖ਼ਬਰ ਵਿੱਤ ਮੰਤਰੀ ਪੰਜਾਬ ਵਲੋਂ ਬੋਲੀ ਮਾੜੀ ਸ਼ਬਦਾਵਲੀ ਦਾ ਵਧਦਾ ਜਾ ਰਿਹਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।