ਬੀਜਾ, 19 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਜੋ ਕਿ ਇਸ ਖੇਤਰ ਦਾ ਪਹਿਲਾ ਆਈ. ਸੀ. ਐੱਸ. ਈ. ਮਾਨਤਾ ਪ੍ਰਾਪਤ ਸਕੂਲ ਹੈ, ਵਿਖੇ ਚੇਅਰਮੈਨ ਪ੍ਰੋ. ਗੁਰਬਖਸ਼ ਸਿੰਘ ਬੀਜਾ ਦੀ ਦੂਰਅੰਦੇਸ਼ੀ ਸੋਚ ਸਦਕਾ ਦੂਜੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੱਕ ਰੋਜ਼ਾ ਗਿਆਨ ਪੂਰਵਕ ਸਿੱਖਿਆ ਤਮਕ ਤੇ ਧਾਰਮਿਕ ਦੌਰੇ ਦਾ ਆਯੋਜਨ ਕੀਤਾ ਗਿਆ | ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਪ੍ਰਧਾਨ ਡਾ. ਕੁਲਦੀਪਕ ਸਿੰਘ ਕੁਲਾਰ, ਡਾਇਰੈਕਟਰ ਰੁਪਿੰਦਰ ਸਿੰਘ ਬੈਨੀਪਾਲ, ਪਿ੍ੰਸੀਪਲ ਵੱਲੋਂ ਇਸ ਸਿੱਖਿਆਤਮਕ ਯਾਤਰਾ ਨੂੰ ਸਫਲ ਬਣਾਉਣ ਲਈ ਸਟਾਫ਼ ਦੇ ਯਤਨਾਂ ਦੀ ਸਰਾਹਨਾ ਕੀਤੀ |