ਡੇਹਲੋਂ, 20 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਦੁਲੇਅ ਵਿਖੇ 7ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ 7 ਦਸੰਬਰ 2025 ਨੂੰ ਸਮੂਹ ਨਗਰ ਨਿਵਾਸੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ਹਰਜੋਤ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਦਿਹਾੜੇ ਅਤੇ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਦੀ ਯਾਦ ਨੂੰ ਸਮਰਪਿਤ ਅੱਖਾਂ ਦੇ ਕੈਂਪ ਦੌਰਾਨ ਸ਼ੰਕਰਾ ਆਈ ਕੇਅਰ ਦੇ ਮਾਹਿਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮਰੀਜ਼ਾਂ ਦੇ ਅਪਰੇਸ਼ਨ ਸ਼ੰਕਰਾ ਆਈ ਹਸਪਤਾਲ ਵਲੋਂ ਕੀਤੇ ਜਾਣਗੇ¢ ਪ੍ਰਬੰਧਕਾਂ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਆਉਣ ਵਾਲੇ ਮਰੀਜ਼ ਆਪਣਾ ਅਧਾਰ ਕਾਰਡ, ਦੋ ਮੋਬਾਈਲ ਫ਼ੋਨ ਨੰਬਰ ਜ਼ਰੂਰ ਲਿਆਉਣ ਤਾਂ ਕਿ ਅਪਰੇਸ਼ਨ ਬਾਅਦ ਮਰੀਜ਼ਾਂ ਨੂੰ ਸਮੇਂ ਸਿਰ ਘਰ ਪੁੱਜਦਾ ਕੀਤਾ ਜਾ ਸਕੇ¢