11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਦੋਸ਼ ਕਾਂਗਰਸੀਆਂ 'ਤੇ ਲਗਾ ਕੇ ਪਰਚਾ ਅਕਾਲੀਆਂ 'ਤੇ- ਨਿੰਮਾ

ਅਜੀਤ ਡੈਸਕ 21-11-2025
ਉਕਤ ਮੁਕੱਦਮੇ ਵਿੱਚ ਨਾਮਜ਼ਦ ਕੀਤੇ ਗਏ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਇਸ ਮਾਮਲੇ ਦੀਆਂ ਧਿਰਾਂ ਦਾ ਪਹਿਲਾਂ ਹੀ ਮੁਕੱਦਮਾ ਚੱਲ ਰਿਹਾ ਹੈ ਪਰ ਇਸ ਨੂੰ ਰਾਜਨੀਤਿਕ ਰੰਗਤ ਦੇਣ ਲਈ ਹਲਕਾ ਵਿਧਾਇਕ ਪਹਿਲਾਂ ਤਾਂ ਕਾਂਗਰਸੀਆਂ 'ਤੇ ਦੋਸ਼ ਲਗਾਉਂਦੇ ਰਹੇ ਅਤੇ ਫਿਰ ਹੁਣ ਰਾਜਨੀਤਿਕ ਰੰਜਸ਼ ਤਹਿਤ ਮੇਰੇ 'ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਮਸਲੇ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ ਅਤੇ ਘਟਨਾ ਵਾਪਰਨ ਉਪਰੰਤ ਹੀ ਉਨ੍ਹਾਂ ਨੂੰ ਸਾਰੇ ਮਾਮਲੇ ਦਾ ਪਤਾ ਲੱਗਾ ਸੀ ਅਤੇ ਇਲਾਕੇ ਦੇ ਲੋਕ ਵੀ ਜਾਣਦੇ ਹਨ ਇਸ ਲੜਾਈ ਵਿੱਚ ਮੇਰਾ ਕੋਈ ਰੋਲ ਨਹੀਂ ਪਰ ਫਿਰ ਵੀ ਰਾਜਨੀਤਿਕ ਰੰਜਿਸ਼ ਤਹਿਤ ਮੇਰੇ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਇਸ ਧੱਕੇਸ਼ਾਹੀ ਖਿਲਾਫ਼ ਉਹ ਐਸ.ਐਸ.ਪੀ. ਖੰਨਾ ਨੂੰ ਮਿਲਣਗੇ ਅਤੇ ਸਾਰੀ ਸਥਿਤੀ ਤੋਂ ਜਾਣੂ ਕਰਵਾਉਣਗੇ | ਜੇਕਰ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ ਦਾ ਨਾਂਅ ਪਰਚੇ 'ਚੋਂ ਨਾ ਕੱਢਿਆ ਗਿਆ ਤਾਂ ਇਸ ਵਧੀਕੀ ਖ਼ਿਲਾਫ਼ ਸੰਘਰਸ਼ ਕਰਨਗੇ |

ਪਿਛਲੀ ਖ਼ਬਰ ਸਕੂਲ ਮੁਖੀ ਗੁਰਦੇਵ ਸਿੰਘ ਨੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰਾਤ 2 ਵਜੇ ਦੇ ਕਰੀਬ ਹੋਏ ਹਾਦਸੇ 'ਚ 4 ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।