09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਐਮ. ਟੀ. ਪੀ ਸਕੂਲ ਮਲੌਦ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿਚ ਭਾਗ ਲਿਆ

ਅਜੀਤ ਡੈਸਕ 21-11-2025
ਮਲੌਦ, 20 ਨਵੰਬਰ (ਸਹਾਰਨ ਮਾਜਰਾ)-ਐਮ. ਟੀ. ਪੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ ਪਿ੍ੰਸੀਪਲ ਹਰਮੀਤ ਸਿੰਘ ਅਤੇ ਨੂਰ ਸੁਪ੍ਰੀਆ ਦੀ ਯੋਗ ਅਗਵਾਈ ਅਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਸਤਿਨਾਮ ਸਰਵ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਲੁਧਿਆਣਾ ਵਿਖੇ ਕਰਵਾਏ ਗੁਰਮਤਿ ਮੁਕਾਬਲਿਆਂ ਵਿੱਚ ਭਾਗ ਲਿਆ | ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਏਕਮਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਭਾਸ਼ਣ ਕਲਾ ਮੁਕਾਬਲੇ ਵਿੱਚ ਗੁਰਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਕਵੀਸ਼ਰੀ ਵਿੱਚ ਜਸਪ੍ਰੀਤ ਸਿੰਘ, ਰਣਵੀਰ ਸਿੰਘ ਅਤੇ ਕਰਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਦੁਮਾਲਾ ਸਜਾਉਣ ਮੁਕਾਬਲੇ ਵਿੱਚ ਹਰਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪਿ੍ੰ. ਹਰਮੀਤ ਸਿੰਘ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਚੇਅ. ਜਰਨੈਲ ਸਿੰਘ, ਐਮ. ਡੀ. ਜਸਵੀਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ | ਜਿਨ੍ਹਾਂ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪਲੈਨੇਟ- ਈ -ਸਕੂਲ ਖੰਨਾ ਦਾ ਸਹੋਦਿਆ ਬੈਡਮਿੰਟਨ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਟਰੱਕ ਅਪਰੇਟਰਾਂ ਦੀ ਬਕਾਇਆ ਰਾਸ਼ੀ ਦਾ ਮਸਲਾ ਸੁਲਝਿਆ, ਐੱਸ. ਡੀ. ਐੱਮ. ਸਮਰਾਲਾ ਦੇ ਯਤਨਾਂ ਸਕਦਾ ਹੋਇਆ ਸੰਭਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।