09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਐਸ. ਸੀ. ਵਰਗ ਦੇ ਨਾਂਅ 'ਤੇ ਸਿਆਸਤ ਬੰਦ ਕੀਤੀ ਜਾਵੇ - ਗੁਰਨਾਜ ਜੀਰਖ

ਹਲਕਾ ਪਾਇਲ ਦੇ ਯੂਥ ਕਾਂਗਰਸ ਪ੍ਰਧਾਨ ਗੁਰਨਾਜ ਸਿੰਘ ਜੀਰਖ <br/> 21-11-2025
ਰਾੜਾ ਸਾਹਿਬ, 20 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਵਿਧਾਨ ਸਭਾ ਹਲਕਾ ਪਾਇਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ ਸਿੰਘ ਜੀਰਖ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੁੱਝ ਆਗੂਆਂ ਵੱਲੋਂ ਆਏ ਦਿਨ ਐਸ. ਸੀ. ਵਰਗ ਦੇ ਨਾਮ ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਿਆਂ ਕਰਦਾ ਹਾਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਐਸ. ਸੀ. ਵਰਗ ਦਾ ਉਪ ਮੁੱਖ ਮੰਤਰੀ ਲਗਾਉਣ ਦਾ ਦਾਅਵਾ ਕੀਤਾ ਗਿਆ ਸੀ ਜੋ ਕਿ ਅੱਜ ਤੱਕ ਪੂਰਾ ਨਹੀ ਹੋ ਸਕਿਆ, ਜਿਸ ਤੋਂ ਇਹ ਗੱਲ ਸਪਸ਼ਟ ਹੈ ਕਿ ਜੇਕਰ ਐਸ ਸੀ ਵਰਗ ਨੂੰ ਕਿਸੇ ਨੇ ਗੁਮਰਾਹ ਕੀਤਾ ਤੇ ਉਹ ਆਮ ਆਦਮੀ ਪਾਰਟੀ ਤੋਂ ਇਲਾਵਾ ਕੋਈ ਹੋਰ ਨਹੀ | ਪ੍ਰਧਾਨ ਗੁਰਨਾਜ ਸਿੰਘ ਜੀਰਖ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਐਸ. ਸੀ. ਵਰਗ ਦਾ ਉਪ ਮੰਤਰੀ ਐਲਾਨ ਕਰਕੇ ਆਪਣਾ ਵਾਅਦਾ ਪੂਰਾ ਕਰੇ ਅਤੇ ਦਲਿਤ ਵਰਗ ਦੇ ਨਾਨ ਤੇ ਸਿਆਸਤ ਕਰਨ ਵਾਲੇ ਲੋਕ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨ ਤੇ ਫਿਰ ਅੱਗੇ ਗੱਲ ਕਰਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹਰ ਵਰਗ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦਿੱਤਾ ਹੈ, ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਅੱਜ ਕਾਂਗਰਸ ਪਾਰਟੀ ਦੇ ਨਾਮ ਚਟਾਨ ਵਾਂਗ ਖੜ੍ਹੇ ਅਤੇ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਕਾਂਗਰਸ ਪਾਰਟੀ ਹੀ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਸੁਰੱਖਿਅਤ ਹੈ |
ਪਿਛਲੀ ਖ਼ਬਰ ਸਵ: ਬਲਦੇਵ ਸਿੰਘ ਚੌਹਾਨ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਜਯਾ ਰਾਮਪੁਰੀ ਦੀ ਲੜਕੀ ਨੂੰ ਕੈਨੇਡਾ 'ਚ ਮਿਲਿਆ ਗੋਲਫ ਦਾ ਵੱਕਾਰੀ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।