08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰੀ ਕਾਲਜ ਰਾੜਾ ਸਾਹਿਬ ਵਿਖੇ ਵਿਸ਼ੇਸ਼ ਲੈਕਚਰ

ਅਜੀਤ ਡੈਸਕ 21-11-2025
ਰਾੜਾ ਸਾਹਿਬ, 20 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਕਰਮਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ, ਕਾਲਜ ਦੀ ਆਈ. ਕਿਊ. ਏ. ਸੀ. ਅਤੇ ਐੱਨ. ਐੱਸ. ਐੱਸ. ਵਿਭਾਗ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਵਿਚ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦੇ ਧਰਮ ਅਧਿਐਨ ਵਿਭਾਗ ਦੇ ਮੁਖੀ, ਡਾ. ਜਸਪ੍ਰੀਤ ਕੌਰ ਸੰਧੂ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ ਡਾ. ਮੁਹੰਮਦ ਇਰਫਾਨ ਨੇ ਸਮਾਗਮ ਦੇ ਆਰੰਭ ਵਿੱਚ ਸੰਬੋਧਨ ਕਰਦਿਆਂ ਸਵਾਗਤੀ ਸ਼ਬਦ ਕਹੇ | ਉਪਰੰਤ ਸੰਬੋਧਨ ਕਰਦਿਆਂ ਡਾ. ਜਸਪ੍ਰੀਤ ਕੌਰ ਸੰਧੂ ਨੇ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਸੰਬੰਧੀ ਬਹੁਤ ਅਹਿਮ ਵਿਚਾਰ ਸਾਂਝੇ ਕੀਤੇ | ਸਮਾਗਮ ਦੇ ਅੰਤ ਵਿਚ ਐੱਨ.ਐੱਸ , ਐੱਸ. ਇੰਚਾਰਜ ਪ੍ਰੋ. ਜੋਗਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਕਹੇ | ਮੰਚ ਸੰਚਾਲਨ ਦਾ ਕਾਰਜ ਪ੍ਰੋ. ਇੰਦਰਪਾਲ ਸਿੰਘ ਨੇ ਕੀਤਾ | ਸਮਾਗਮ ਵਿੱਚ ਪ੍ਰੋ. ਗੁਰਦਿੱਤ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਰਮਨਦੀਪ ਕੌਰ ਪ੍ਰੋ ਰਾਜਵਿੰਦਰ ਕੌਰ, ਪ੍ਰੋ. ਪ੍ਰਦੀਪ ਸਿੰਘ, ਪ੍ਰੋ. ਹਰਵਿੰਦਰ ਸਿੰਘ, ਪ੍ਰੋ. ਨੇਹਾ ਅਤੇ ਕਾਲਜ ਦੇ ਵਿਦਿਆਰਥੀ ਉਚੇਚੇ ਤੌਰ 'ਤੇ ਸ਼ਾਮਿਲ ਸਨ |
ਪਿਛਲੀ ਖ਼ਬਰ ਗੁਰੁਦਆਰਾ ਬਾਬਾ ਬੁੱਢਾਸਰ ਸਾਹਿਬ ਤੋਂ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਾ ਅਗਲੀ ਖ਼ਬਰ ਤਰਨ ਤਾਰਨ 'ਚ ਨਗਰ ਕੀਰਤਨ ਆਉਣ 'ਤੇ ਕੀਤਾ ਜਾਵੇਗਾ ਭਰਵਾਂ ਸਵਾਗਤ- ਕੌਂਸਲਰ ਭੁੱਲਰ, ਭਰੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।