08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕੋਟਾਂ ਕਾਲਜ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ

ਅਜੀਤ ਡੈਸਕ 21-11-2025
ਬੀਜਾ, 20 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸਮਾਗਮ ਵਿੱਚ ਲੋਕਲ ਮੈਨੇਜਿੰਗ ਕਮੇਟੀ ਦੇ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ ਅਤੇ ਸੁਖਦੇਵ ਸਿੰਘ ਲਹਿਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਵਿੱਚ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ 'ਚ ਸੁਖਮਨੀ ਸਾਹਿਬ ਦੇ ਪਾਠ ਸੰਪੂਰਨ ਕੀਤੇ ਗਏ | ਇਸ ਤੋਂ ਬਾਅਦ ਸਾਰੀ ਸੰਗਤ ਵੱਲੋਂ ਮਹੱਲਾ 9ਵਾਂ ਦੇ ਸਲੋਕ ਦਾ ਪਾਠ ਬੜੀ ਹੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ | ਉਪਰੰਤ ਸੰਗੀਤ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਿੰਦਰ ਕੌਰ ਅਤੇ ਵਿਦਿਆਰਥੀਆਂ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ | ਹਾਜ਼ਰੀਨ ਸਾਰਿਆਂ ਨੇ ਬੜੀ ਹੀ ਨਿਮਰਤਾ ਅਤੇ ਸਤਿਕਾਰ ਨਾਲ ਗੁਰ-ਵਿਚਾਰਾਂ, ਗੁਰਬਾਣੀ ਨੂੰ ਸੁਣਿਆ ਅਤੇ ਸਮਝਿਆਂ ਅਤੇ ਗੁਰੂ ਸਾਹਿਬਾਨ ਨੂੰ ਸੱਚੀ ਸ਼ਰਧਾਂਜਲੀ ਦਿੱਤੀ | ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਸਿੱਖੀ ਸਿਧਾਂਤਾਂ ਅਤੇ ਗੁਰ-ਮਰਿਆਦਾ ਅਨੁਸਾਰ ਜੀਵਨ ਜਿਊਣਾ ਚਾਹੀਦਾ ਹੈ ਤਾਂ ਹੀ ਅਸੀਂ ਅਧਿਆਤਮਿਕ ਤੌਰ 'ਤੇ ਗੁਰੂ ਨਾਲ ਜੁੜ ਸਕਦੇ ਹਾਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਸਮਝਾਉਂਦਿਆਂ ਆਪਣੇ ਧਰਮ ਵਿੱਚ ਦਿ੍ੜ ਰਹਿਣ, ਗੁਰ-ਇਤਿਹਾਸ ਨੂੰ ਪੜ੍ਹਨ, ਸਮਝਣ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਾਲਜ ਦੀ ਧਾਰਮਿਕ ਕਮੇਟੀ ਦੇ ਮੈਂਬਰਾਂ ਪ੍ਰੋਫੈਸਰ ਰਾਜਿੰਦਰ ਕੌਰ, ਰਾਜਵੀਰ ਸਿੰਘ ਅਤੇ ਲੈਕਚਰਾਰ ਸੁਰਿੰਦਰ ਕੌਰ ਦਾ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ | ਪੂਰੇ ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਹਾਜ਼ਰੀ ਭਰੀ ਗਈ |
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਨੇ ਆਪਣੀ ਸਿਲਵਰ ਜੁਬਲੀ ਮਨਾਈ ਅਗਲੀ ਖ਼ਬਰ ਬੁੱਲੇਵਾਲ ਦਾ ਦੰਗਲ ਮੇਲਾ ਨਿਸ਼ਾਂਤ ਹਰਿਆਣਾ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।