ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਕੋਟਾਂ ਵਿਖੇ ਪਿ੍ੰ. ਕਾਹਲੋਂ ਦੀ ਅਗਵਾਈ ਹੇਠ ਦਸਤਾਰ ਮੁਕਾਬਲੇ ਕਰਵਾਏ
ਅਜੀਤ ਡੈਸਕ
21-11-2025
ਇਸ ਮੁਕਾਬਲੇ ਦੇ ਜੱਜਾਂ ਦੇ ਤੌਰ 'ਤੇ ਮਨਦੀਪ ਸਿੰਘ ਅਤੇ ਸਨਦੀਪ ਸਿੰਘ ਨੇ ਸੇਵਾ ਨਿਭਾਈ, ਜਿਨ੍ਹਾਂ ਨੇ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਭਾਗੀਦਾਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਟੇਜ 'ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਹੌਸਲੇ ਨੂੰ ਵਧਾਉਂਦਾ ਹੋਇਆ ਸਰਟੀਫਿਕੇਟ ਅਤੇ ਇਨਾਮ ਭੇਟ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਤਾਰ ਸਿੱਖ ਧਰਮ ਦੀ ਸ਼ਾਨ ਹੈ | ਅਖੀਰ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਇਸ ਸਮਾਰੋਹ ਦੀ ਸਫਲਤਾ ਲਈ ਪਿ੍ੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |