ਮਲੌਦ, 20 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਮਾਰਕੀਟ ਕਮੇਟੀ ਦਫ਼ਤਰ ਮਲੌਦ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਕਿਸਾਨਾਂ ਦੇ ਖੇਤਾਂ ਤੱਕ ਜੋ ਨਹਿਰੀ ਪਾਣੀ ਦੀ ਸਪਲਾਈ ਦੇਣ ਦੀ ਯੋਜਨਾ ਉਲੀਕੀ ਗਈ ਹੈ, ਉਸ ਨੂੰ ਹਲਕਾ ਪਾਇਲ ਦੇ ਪਿੰਡਾਂ ਅੰਦਰ ਪਹੁੰਚਾਉਣ ਲਈ ਅਧਿਕਾਰੀਆਂ ਨਾਲ ਭਵਿੱਖ ਦੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਮਕਸਦ ਨਾਲ ਸਾਨੂੰ ਸਾਰਿਆਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ | ਇਸ ਮੌਕੇ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਮੁਕੰਦ ਸਿੰਘ ਕਿਸ਼ਨਪੁਰਾ, ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਰਨ ਸਿਹੌੜਾ, ਬੂਟਾ ਸਿੰਘ ਰਾਣੋ, ਸਿਆਸੀ ਸਕੱਤਰ ਮਨਜੀਤ ਸਿੰਘ ਡੀ. ਸੀ, ਬਹਾਦਰ ਸਿੰਘ ਸੋਮਲਖੇੜੀ ਬਲਾਕ ਪ੍ਰਧਾਨ, ਦਲਵਿੰਦਰਜੀਤ ਸਿੰਘ ਝਾਬੇਵਾਲ, ਐਸ. ਡੀ. ਓ ਰਿੰਕੀ ਵਰਮਾ, ਐਸ. ਡੀ. ਓ ਜਸ਼ਨਜੋਤ ਸਿੰਘ, ਜੇ. ਈ. ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ |