07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹਲਕਾ ਖੰਨਾ ਦੇ ਪਿੰਡ ਮਾਜਰੀ ਨੂੰ ਮਿਲੀ ਵੱਡੀ ਸੌਗਾਤ, ਗੁਰਕੀਰਤ ਦੀ ਅਗਵਾਈ ਵਿਚ ਅਮਰ ਸਿੰਘ ਨੇ ਕੀਤਾ ਉਦਘਾਟਨ

ਅਜੀਤ ਡੈਸਕ 21-11-2025
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਸਾਬਕਾ ਮੰਤਰੀ ਗੁਰਕੀਰਤ ਸਿੰਘ ਦੇ ਯਤਨਾਂ ਸਦਕਾ ਹਲਕਾ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਦੇ ਮੈਂਬਰ ਡਾ. ਅਮਰ ਸਿੰਘ ਵਲੋਂ ਜਗਦੇਵ ਕਾਲੋਨੀ, ਪਿੰਡ ਮਾਜਰੀ ਵਿਚ ਸੀਵਰੇਜ ਪਾਉਣ ਦੇ ਕੰਮ ਲਈ ਆਪਣੇ ਕੋਟੇ ਵਿਚੋਂ 5 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਕੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ ¢ ਇਸ ਵਿਕਾਸ ਕਾਰਜ ਦੇ ਸ਼ੁਰੂ ਹੋਣ 'ਤੇ ਪਿੰਡ ਵਾਸੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਝਲਕੀ ਅਤੇ ਉਨ੍ਹਾਂ ਵਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ¢ ਇਸ ਮੌਕੇ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ, ਸਾਬਕਾ ਚੇਅਰਮੈਨ ਗੁਰਦੀਪ ਸਿੰਘ, ਸਾਬਕਾ ਚੇਅਰਮੈਨ ਸਤਨਾਮ ਸਿੰਘ ਸੋਨੀ, ਮਾਸਟਰ ਸੋਹਣ ਸਿੰਘ, ਐਡਵੋਕੇਟ ਜਗਜੀਤ ਸਿੰਘ ਔਜਲਾ, ਸਰਪੰਚ ਬਬਲਜੀਤ ਕੌਰ, ਮਗਿੰਦਰ ਸਿੰਘ ਪੰਚ, ਹਰਦੀਪ ਕੌਰ ਪੰਚ, ਹਰਪ੍ਰੀਤ ਕੌਰ ਪੰਚ, ਕਮਲਜੀਤ ਸਿੰਘ ਪੰਚ, ਚਰਨਜੀਤ ਸਿੰਘ ਚੰਨਾ, ਸਾਬਕਾ ਸਰਪੰਚ ਮਨਮੋਹਨ ਸਿੰਘ, ਸਾਬਕਾ ਪੰਚ ਸਰੂਪ ਸਿੰਘ, ਗੱਜਣ ਸਿੰਘ, ਗੁਰਿੰਦਰ ਸਿੰਘ, ਰੁਪਿੰਦਰ ਸਿੰਘ ਆਦਿ ਮੌਜੂਦ ਸਨ¢
ਪਿਛਲੀ ਖ਼ਬਰ ਗੁ. ਬੁੱਢਾਸਰ ਸਾਹਿਬ ਨਗਰ ਲੋਹਟਬੱਦੀ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬਗ਼ਲੀ ਕਲਾਂ ਵਿਖੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।