22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕੱਚੇ ਤੋਂ ਪੱਕੇ ਮਕਾਨ ਬਣਾਉਣ ਲਈ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ-1 ਸਾਲ ਵਿਚ 250 ਗਰੀਬ ਪਰਿਵਾਰਾਂ ਨੂੰ ਲਾਭ ਦਿਵਾਇਆ-ਪ੍ਰਧਾਨ ਕੁੰਦਰਾ

ਅਜੀਤ ਡੈਸਕ 22-11-2025
ਮਾਛੀਵਾੜਾ ਸਾਹਿਬ, 21 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਕੱਚੇ ਤੋਂ ਪੱਕੇ ਮਕਾਨ ਬਣਾਉਣ ਲਈ ਗਰੀਬ ਪਰਿਵਾਰਾਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਨੂੰ ਸਹਾਇਤਾ ਰਾਸ਼ੀ ਦੇ ਚੈ?ਕ ਸੌਂਪੇ ਗਏ¢ ਇਸ ਮੌਕੇ ਕਾਰਜ ਸਾਧਕ ਅਫ਼ਸਰ ਜਗਮੀਤ ਸਿੰਘ ਮੱਕੜ, ਅਮਨਦੀਪ ਸਿੰਘ ਤਨੇਜਾ, ਨੀਰਜ, ਕਿਸ਼ੋਰ ਕੁਮਾਰ, ਨਿਰਮਲ ਸਿੰਘ ਰਾਜੂ, ਪ੍ਰਕਾਸ਼ ਕੌਰ, ਰਵਿੰਦਰਜੀਤ ਕੌਰ (ਸਾਰੇ ਕੌਂਸਲਰ), ਨਿਰੰਜਨ ਨੂਰ, ਲੇਖਾਕਾਰ ਸੰਜੀਵ ਗਰੋਵਰ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਪ੍ਰਵੀਨ ਮੱਕੜ, ਜਸਵੀਰ ਸਿੰਘ, ਰਾਜਿੰਦਰ ਸਿੰਘ ਰੰਧਾਵਾ ਆਦਿ ਵੀ ਮੌਜੂਦ ਸਨ¢ ਵਿਧਾਇਕ ਦਿਆਲਪੁਰਾ ਨੇ ਨਗਰ ਕੌਂਸਲ ਮਾਛੀਵਾੜਾ ਵਿਖੇ ਕਰਵਾਏ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਛੀਵਾੜਾ ਸ਼ਹਿਰ ਦੇ ਕਰੀਬ 240 ਪਰਿਵਾਰਾਂ ਨੂੰ ਇਹ 2.50 ਲੱਖ ਰੁਪਏ ਦੀ ਰਾਸ਼ੀ ਦੇਣ ਦੀ ਪ੍ਰਵਾਨਗੀ ਮਿਲੀ ਹੈ | ਜਿਸ ਤਹਿਤ 150 ਪਰਿਵਾਰਾਂ ਨੂੰ ਕੱਚੇ ਤੋਂ ਪੱਕੇ ਮਕਾਨ ਬਣਾਉਣ ਲਈ ਚੈੱਕ ਦਿੱਤੇ ਗਏ ਹਨ¢ ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਵਲੋਂ ਇਹ ਰਾਸ਼ੀ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਗਈ ਹੈ ਅਤੇ ਲਾਭਪਾਤਰੀ ਨਿਯਮਾਂ ਅਨੁਸਾਰ ਆਪਣਾ ਮਕਾਨ ਬਣਾ ਸਕਦੇ ਹਨ¢ ਉਨ੍ਹਾਂ ਕਿਹਾ ਕਿ ਜਲਦ ਹੀ ਬਾਕੀ ਲਾਭਪਾਤਰੀਆਂ ਨੂੰ ਇਹ ਰਾਸ਼ੀ ਮਿਲ ਜਾਵੇਗੀ¢ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਭਲਾਈ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੈ ਜਿਸ ਲਈ ਲੋਕ ਇਨ੍ਹਾਂ ਦਾ ਲਾਭ ਉਠਾਉਣ¢ ਨਗਰ ਕੌਂਸਲ ਮਾਛੀਵਾੜਾ ਸਾਹਿਬ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਜਿੱਥੇ ਸ਼ਹਿਰ ਵਿਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਹੋ ਰਹੇ ਹਨ | ਉ?ਥੇ ਯੋਜਨਾਵਾਂ ਦਾ ਲਾਭ ਵੀ ਲੋਕਾਂ ਨੂੰ ਪਾਰਟੀ ਪੱਧਰ ਤੋਂ ਉ?ਪਰ ਉ?ਠ ਕੇ ਦਿੱਤਾ ਜਾ ਰਿਹਾ ਹੈ¢ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਮਾਛੀਵਾੜਾ ਨਗਰ ਕੌਂਸਲ ਵਲੋਂ ਲੋਕ ਭਲਾਈ ਯੋਜਨਾਵਾਂ ਗ਼ਰੀਬਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ¢ ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਵਿਚ ਮਾਛੀਵਾੜਾ ਸ਼ਹਿਰ ਦੇ ਕੇਵਲ 72 ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੱਚੇ ਤੋਂ ਪੱਕੇ ਮਕਾਨ ਬਣਾਉਣ ਲਈ ਗਰਾਂਟ ਮਿਲੀ | ਪਰ ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਨਗਰ ਕੌਂਸਲ ਦੀ 1 ਸਾਲਾ ਕਾਰਗੁਜ਼ਾਰੀ ਦੌਰਾਨ 250 ਗਰੀਬ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਦਿਵਾਇਆ ਗਿਆ¢ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਹੋਰ ਵੀ ਪਰਿਵਾਰਾਂ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ ਅਤੇ ਜਲਦ ਇਸ ਸਬੰਧੀ ਸ਼ਹਿਰ ਵਿਚ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਦੱਸਿਆ ਜਾਵੇਗਾ¢
ਪਿਛਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ 'ਚ ਅੰਤਰ ਸਕੂਲ ਦੋਹਾ ਉਚਾਰਣ ਮੁਕਾਬਲਾ ਕਰਵਾਇਆ ਗਿਆ ਅਗਲੀ ਖ਼ਬਰ ਪੰਜਾਬ ਅੰਦਰ 2027 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਵਿਧਾਇਕ ਗਿਆਸਪੁਰਾ/ਚੇਅਰਮੈਨ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।