17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ ਹਲਕਾ ਸਾਹਨੇਵਾਲ ਦੀਆਂ ਸਾਰੀਆਂ ਸੀਟਾਂ 'ਤੇ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ-ਇੰਜ. ਲਾਲਕਾ

ਅਜੀਤ ਡੈਸਕ 04-12-2025
ਕੁਹਾੜਾ, 3 ਦਸੰਬਰ (ਸੰਦੀਪ ਸਿੰਘ ਕੁਹਾੜਾ)-ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਸੀਟਾਂ 'ਤੇ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਅਕਾਲੀ ਆਗੂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਵਲੋਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰਾਂ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਪੁੱਤਰ ਸਿਮਰਨਜੀਤ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਕੀਤੇ ਗਏ ਰਿਕਾਰਡ ਤੋੜ ਵਿਕਾਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੱਧ ਰਹੇ ਗ੍ਰਾਫ ਨੂੰ ਦੇਖਦੇ ਹੋਏ ਪਾਰਟੀ ਦੇ ਉਮੀਦਵਾਰਾਂ ਨੂੰ ਪੇਪਰ ਭਰਨ ਵਿਚ ਖੱਜਲ ਖੁਆਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ, ਜਿਸ ਨੂੰ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ¢
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਰਾਮਗੜ੍ਹ ਸਰਦਾਰਾਂ ਤੋਂ ਅਕਾਲੀ ਉਮੀਦਵਾਰ ਬਲਵਿੰਦਰ ਸਿੰਘ ਸਿਆੜ੍ਹ ਨੇ ਕਾਗ਼ਜ਼ ਭਰੇ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ-ਤਰੁਣ ਚੁੱਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।