17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ੋਨ ਬੇਰਕਲਾਂ ਤੋਂ ਕਾਂਗਰਸੀ ਉਮੀਦਵਾਰ ਲਾਭ ਸਿੰਘ ਨੇ ਬਲਾਕ ਪ੍ਰਧਾਨ ਗਿੱਲ ਬੇਰਕਲਾਂ ਨਾਲ ਨਾਮਜ਼ਦਗੀ ਕਾਗ਼ਜ਼ ਭਰੇ

ਅਜੀਤ ਡੈਸਕ 04-12-2025
ਪਾਇਲ, 3 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਜੋਨ ਬੇਰਕਲਾਂ ਤੋ ਬਲਾਕ ਸੰਮਤੀ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਲਾਭ ਸਿੰਘ ਤੇ ਜੋਨ ਰਾਮਗੜ੍ਹ ਸਰਦਾਰਾ ਤੋ ਚੋਣ ਲੜ ਰਹੇ ਅਵਤਾਰ ਸਿੰਘ ਤਾਰੀ ਨੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨਾਲ ਜਾ ਕੇ ਨਾਮਜ਼ਦਗੀ ਕਾਗ਼ਜ਼ ਜਮਾਂ ਕਰਵਾਏ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਲੋਕ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾ ਕੇ ਆਪਣਾ ਗੁੱਸਾ ਬਿਆਨ ਕਰਨਗੇ | ਇਸ ਮੌਕੇ ਹੋਰਨਾਂ ਤੋ ਇਲਾਵਾ ਮੇਘ ਸਿੰਘ ਸਕੱਤਰ, ਬੂਟਾ ਸਿੰਘ ਰਾਮਗੜ੍ਹ ਸਰਦਾਰਾ, ਗੁਰਦੀਪ ਸਿੰਘ, ਸੋਹਣ ਸਿੰਘ, ਦੀਪਾ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਆਪਸੀ ਲੜਾਈ ਕਾਰਨ ਦੋ ਔਰਤਾਂ ਸਮੇਤ 6 ਵਿਅਕਤੀਆਂ 'ਤੇ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਰਾਮਗੜ੍ਹ ਸਰਦਾਰਾਂ ਤੋਂ ਅਕਾਲੀ ਉਮੀਦਵਾਰ ਬਲਵਿੰਦਰ ਸਿੰਘ ਸਿਆੜ੍ਹ ਨੇ ਕਾਗ਼ਜ਼ ਭਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।