ਮਾਛੀਵਾੜਾ ਸਾਹਿਬ, 3 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੀਰਨੀਆਂ ਤੋਂ ਉਮੀਦਵਾਰ ਬਰਿੰਦਰਦੀਪ ਕੌਰ ਪਤਨੀ ਮਨਦੀਪ ਸਿੰਘ ਸਰਪੰਚ ਬਰਮਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ¢ ਚੋਣ ਅਧਿਕਾਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਬਰਿੰਦਰਦੀਪ ਕੌਰ ਨੇ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਹਾਈਕਮਾਂਡ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਮਾਣ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਸਦਕਾ ਉਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ¢