17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ੋਨ ਬੇਰ ਕਲਾਂ ਤੋਂ ਕਾਂਗਰਸ ਪਾਰਟੀ ਨੇ ਪ੍ਰਧਾਨ ਲਾਭ ਸਿੰਘ ਨੂੰ ਉਮੀਦਵਾਰ ਐਲਾਨਿਆ <br/>

ਅਜੀਤ ਡੈਸਕ 04-12-2025
ਮਲੌਦ, 3 ਦਸੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ, ਸੀਨੀਅਰ ਕਾਂਗਰਸੀ ਆਗੂ ਕੁਲਵੀਰ ਸਿੰਘ ਸੋਹੀਆਂ ਅਤੇ ਮੰਡਲ ਪ੍ਰਧਾਨ ਕ੍ਰਿਸ਼ਨਦੇਵ ਜੋਗੀਮਾਜਰਾ ਨੇ ਟਕਸਾਲੀ ਕਾਂਗਰਸੀ ਆਗੂ ਲਾਭ ਸਿੰਘ ਬੇਰ ਕਲਾਂ ਦਾ ਸਨਮਾਨ ਕਰਦਿਆਂ ਬਲਾਕ ਸੰਮਤੀ ਜੌਨ ਬੇਰ ਕਲਾਂ ਤੋਂ ਕਾਂਗਰਸ ਦਾ ਉਮੀਦਵਾਰ ਐਲਾਨਿਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ, ਕੁਲਵੰਤ ਸਿੰਘ ਚੋਮੋ ਮੀਤ ਪ੍ਰਧਾਨ, ਸੋਨੀ ਡਾਬਾ ਯੂਥ ਆਗੂ, ਜਤਿੰਦਰ ਸਿੰਘ ਚੋਮੋ ਚੇਅਰਮੈਨ ਕਿਸਾਨ ਸੈਲ, ਮਨਜੀਤ ਸਿੰਘ ਚੋਮੋ ਜਨਰਲ ਸਕੱਤਰ, ਮੇਘ ਸਿੰਘ ਬੇਰ ਕਲਾਂ, ਗਿਆਨੀ ਗੁਰਚਰਨ ਸਿੰਘ ਬੇਰ ਕਲਾਂ, ਪਲਵਿੰਦਰ ਸਿੰਘ ਬੁੱਧੂ, ਚਰਨ ਸਿੰਘ, ਦੀਪਾ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ ਜੁਲਮਗੜ ਤੋ ਇਲਾਵਾ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਛਪਾਰ ਜ਼ੋਨ ਤੋਂ ਕਾਂਗਰਸ ਨੇ ਗੁਰਚੇਤ ਸਿੰਘ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਨੂੰ ਕਮਿਸ਼ਨ ਦਾ ਚੇਅਰਮੈਨ ਲਾਉਣ ਲਈ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।