17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਛਪਾਰ ਜ਼ੋਨ ਤੋਂ ਕਾਂਗਰਸ ਨੇ ਗੁਰਚੇਤ ਸਿੰਘ ਨੂੰ ਉਮੀਦਵਾਰ ਐਲਾਨਿਆ

ਅਜੀਤ ਡੈਸਕ 04-12-2025
ਅਹਿਮਦਗੜ੍ਹ, 3 ਦਸੰਬਰ (ਰਵਿੰਦਰ ਪੁਰੀ)-ਬਲਾਕ ਸੰਮਤੀ ਚੋਣ ਜ਼ੋਨ ਛਪਾਰ ਤੋਂ ਕਾਂਗਰਸ ਪਾਰਟੀ ਨੇ ਗੁਰਚੇਤ ਸਿੰਘ ਛਪਾਰ ਨੂੰ ਉਮੀਦਵਾਰ ਐਲਾਨਿਆ¢ ਅੱਜ ਪਿੰਡ ਛਪਾਰ ਵਿਖੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਤੇ ਕਾਂਗਰਸੀ ਆਗੂ ਰੌਮੀ ਛਪਾਰ ਦੀ ਅਗਵਾਈ ਹੇਠ ਹੋਏ ਇਕੱਠ 'ਚ ਗੁਰਚੇਤ ਸਿੰਘ ਨੂੰ ਉਮੀਦਵਾਰ ਐਲਾਨਿਆ ਜਿੱਥੇ ਵੱਡੀ ਗਿਣਤੀ 'ਚ ਇਕੱਠੇ ਹੋਏ ਵਰਕਰਾਂ ਨੇ ਸਵਾਗਤ ਕੀਤਾ¢ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਤੇ ਰੌਮੀ ਛਪਾਰ ਨੇ ਦੱਸਿਆ ਕਿ ਹਲਕਾ ਦਾਖਾ ਕਾਂਗਰਸ ਪਾਰਟੀ ਦੇ ਇੰਚਾਰਜ ਤੇ ਪ੍ਰਦੇਸ਼ ਕਾਂਗਰਸ ਦੇ ਜ. ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਵਰਕਰਾਂ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਹੈ ¢ ਇਸ ਮੌਕੇ ਤੇ ਮਿੰਟੂ ਪਟਵਾਰੀ, ਐਰਿਕ ਬੋਪਾਰਾਏ, ਪੰਚ ਸੁਖਵਿੰਦਰ ਸਿੰਘ, ਪੰਚ ਪਾਲ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਜਗਦੇਵ ਸਿੰਘ, ਦਰਸ਼ਨ ਸਿੰਘ, ਪੰਚ ਰਛਪਾਲ ਸਿੰਘ, ਦਿਲਚੈਨ ਸਿੰਘ, ਪੰਚ ਹਰਵਿੰਦਰ ਸਿੰਘ ਤੇ ਪੰਚ ਬਲਜਿੰਦਰ ਸਿੰਘ ਰਿੰਕੂ, ਰਘਵੀਰ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਨੇ ਕਿਸਾਨਾਂ ਦਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦਾ ਟੂਰ ਕਰਵਾਇਆ ਅਗਲੀ ਖ਼ਬਰ ਜ਼ੋਨ ਬੇਰ ਕਲਾਂ ਤੋਂ ਕਾਂਗਰਸ ਪਾਰਟੀ ਨੇ ਪ੍ਰਧਾਨ ਲਾਭ ਸਿੰਘ ਨੂੰ ਉਮੀਦਵਾਰ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।