17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਲੋਕ ਪੱਖੀ ਬੁੱਧੀਜੀਵੀਆਂ ਦੀ ਰਿਹਾਈ ਲਈ ਸੂਬਾ ਪੱਧਰੀ ਕਨਵੈਨਸ਼ਨ ਤੇ ਮੁਜ਼ਾਹਰੇ 'ਚ ਸ਼ਾਮਿਲ ਹੋਣ ਸੰਬੰਧੀ ਮੀਟਿੰਗ

ਅਜੀਤ ਡੈਸਕ 04-12-2025
ਸਮਰਾਲਾ, 3 ਦਸੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਮਰਾਲਾ 'ਚ ਇਨਸਾਫ਼ ਤੇ ਜਮਹੂਰੀ ਪਸੰਦ ਸਾਥੀਆਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਆਏ ਸਾਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਫ਼ਰੰਟ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਤਰਕ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਵਲੋਂ ਦੇਸ਼ ਪੱਧਰ ਦੇ ਲੋਕ ਪੱਖੀ ਬੁੱਧੀਜੀਵੀਆਂ, ਵਿਦਵਾਨਾਂ, ਲੇਖਕਾਂ ਸਾਹਿਤਕਾਰਾਂ, ਆਦਿ ਵਾਸੀਆਂ, ਕਸ਼ਮੀਰੀਆਂ ਤੇ ਰਾਜਨੀਤਿਕ ਕਾਰਕੁਨਾਂ ਆਦਿ ਨੂੰ ਮਨਘੜਤ, ਸਾਜ਼ਸੀ ਕੇਸਾਂ 'ਚ ਫਸਾਉਣ, ਬਿਨਾਂ ਮੁਕੱਦਮਾ ਚਲਾਇਆ ਲੰਮੇ ਸਮੇਂ ਲਈ ਜੇਲ੍ਹਾਂ 'ਚ ਬੰਦ ਰੱਖਣਾ, ਵਿਰੋਧੀ ਵਿਚਾਰਾਂ ਨੂੰ ਦਬਾਉਣ ਲਈ ਵਰਤੇ ਜਾਂਦੇ ਕਾਲੇ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਜਾ ਪੂਰੀ ਹੋਣ 'ਤੇ ਇਨ੍ਹਾਂ ਵਿਅਕਤੀਆਂ ਦੀ ਤੁਰੰਤ ਰਿਹਾਈ ਕੀਤੀ ਜਾਵੇ | ਮੀਟਿੰਗ 'ਚ ਆਗੂ ਨੇ ਕਿਹਾ ਕਿ 7 ਦਸੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਣ ਜਾ ਰਹੀ ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਸੂਬਾ ਪੱਧਰੀ ਕਾਨਫ਼ਰੰਸ ਅਤੇ ਮੁਜ਼ਾਹਰੇ 'ਚ ਵੱਧ ਤੋਂ ਵੱਧ ਲੋਕ ਪੱਖੀ ਜਨਤਕ ਜਮਹੂਰੀ ਜਥੇਬੰਦੀਆਂ, ਇਨਸਾਫ਼ ਤੇ ਜਮਹੂਰੀ ਪਸੰਦ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਦੇ ਪਿ੍ੰਸੀਪਲ ਨੂੰ ਫੈਪ ਨੈਸ਼ਨਲ ਐਵਾਰਡਜ਼ ਦੁਆਰਾ ਸਨਮਾਨਿਤ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਨੇ ਕਿਸਾਨਾਂ ਦਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦਾ ਟੂਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।