03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਧਾਇਕ ਗਿਆਸਪੁਰਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੱਲ੍ਹਾ ਦੇ ਹੱਕ ਵਿਚ ਪਿੰਡਾਂ ਦਾ ਦੌਰਾ

ਅਜੀਤ ਡੈਸਕ 06-12-2025
ਦੋਰਾਹਾ, 5 ਦਸੰਬਰ (ਮਨਜੀਤ ਸਿੰਘ ਗਿੱਲ)-ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਭੈ ਸਿੰਘ ਜੱਲ੍ਹਾ ਅਤੇ ਬਲਾਕ ਸੰਮਤੀ ਤਿ੍ਪਤਾ ਰਾਣੀ ਦੇ ਹੱਕ ਵਿਚ ਦੋਰਾਹਾ ਇਲਾਕੇ ਦੇ ਵੱਖ-ਵੱਖ ਪਿੰਡਾਂ ਅੜੈ੍ਹਚਾਂ, ਕੱਦੋਂ ਤੇ ਹੋਰ ਥਾਵਾਂ ਦਾ ਦੌਰਾ ਕੀਤਾ ਗਿਆ¢ ਵਿਧਾਇਕ ਗਿਆਸਪੁਰਾ ਨੇ ਇਸ ਮੌਕੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦੇ ਹੋਏ ਕਿ ਆਪ ਸਰਕਾਰ ਵਲੋਂ ਜਿੱਥੇ ਚਾਰ ਸਾਲਾਂ ਵਿਚ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ, ਉੱਥੇ ਹੀ ਪੰਜਾਬ ਅੰਦਰ ਵਿਕਾਸ ਤੇ ਤਰੱਕੀ ਦੀ ਲਹਿਰ ਚਲਾਈ ਗਈ ਹੈ¢ ਜਿਸ ਕਾਰਨ ਸੂਬੇ ਅੰਦਰ ਲੋਕ ਲਹਿਰ ਆਪ ਦੇ ਹੱਕ ਵਿਚ ਚੱਲ ਰਹੀ ਹੈ ਅਤੇ ਇਨ੍ਹਾਂ ਚੋਣਾਂ ਵਿਚ ਆਪ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ¢ ਇਸ ਸਮੇਂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਸਰਪੰਚ ਹਰਨੂਰ ਸਿੰਘ, ਰਾਣਾ ਕੂਨਰ, ਸਰਾਜ ਖਾਨ, ਗਗਨ ਲੋਹਟ, ਪਰਮਿੰਦਰ ਸਿੰਘ ਗਿੱਦੜੀ, ਹਰਨੂਰ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਪੰਚ, ਬਲਤੇਜ ਸਿੰਘ ਪੰਚ, ਜਗਤਾਰ ਸਿੰਘ, ਬਚਿੱਤਰ ਸਿੰਘ, ਬਿੱਟੂ ਸ਼ਰਮਾ, ਏਕਮ ਸਿੰਘ, ਪਰਸਰਾਮ, ਗੁਰਜੀਤ ਸਿੰਘ, ਤੇਜਵੀਰ ਸਿੰਘ, ਹੁਸ਼ਿਆਰ ਸਿੰਘ, ਸੁਰਿੰਦਰ ਸਿੰਘ, ਸ਼ਰਨਜੀਤ ਸਿੰਘ, ਸ਼ਿਵਦੇਵ ਸਿੰਘ, ਜੁਗਰਾਜ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਅਧਾਰ 'ਤੇ ਵੋਟਾਂ ਮੰਗਾਂਗੇ-ਜਗਰੂਪ ਸਿੰਘ ਸੇਹ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਵਿਕਾਸ ਤੇ ਲੋਕ ਭਲਾਈ ਸਕੀਮਾਂ ਲੈ ਕੇ ਲੋਕ ਦਰਬਾਰ 'ਚ ਜਾ ਰਹੇ ਹਾਂ-ਨਿਸ਼ੂ ਚਹਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।