02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰੂ ਨਾਨਕ ਸਕੂਲ ਦੋਰਾਹਾ ਨੇ ਸਹੋਦਿਆ ਸਕੂਲ ਖੇਡਾਂ ਕਰਵਾਈਆਂ

ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਕਰਵਾਏ ਸਹੋਦਿਆ ਖੇਡ ਮੁਕਾਬਲੇ 'ਚੋਂ ਵੱਖ-ਵੱਖ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਹਾਜ਼ਰੀਨ¢ ਅਜੀਤ ਤਸਵੀਰਾਂ <br/> 06-12-2025
ਦੋਰਾਹਾ, 5 ਦਸੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੁਆਰਾ 'ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ ਈਸਟ (ਖੰਨਾ)' ਅਧੀਨ ਦੋ ਦਿਨਾਂ ਅਥਲੈਟਿਕਸ ਮੀਟ ਕਰਵਾਈ ਗਈ¢ ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਨੇ ਦੱਸਿਆ ਕਿ ਕੁੱਲ 16 ਸਕੂਲਾਂ ਦੇ ਲਗਭਗ 180 ਖਿਡਾਰੀਆਂ ਨੇ ਭਾਗ ਲਿਆ¢ ਰੁਪਿੰਦਰ ਕੌਰ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ¢ ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨ ਵਲੋਂ ਇਨਾਮ ਵੰਡੇ ਗਏ¢ ਇਨ੍ਹਾਂ ਦੋ ਦਿਨਾਂ ਮੁਕਾਬਲਿਆਂ ਦੌਰਾਨ ਨਤੀਜੇ ਵਜੋਂ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ (ਰਾੜਾ ਸਾਹਿਬ), ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਅਤੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ (ਮਾਛੀਵਾੜਾ) ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਜੇਤੂ ਰਹੇ¢ ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਇਸ ਖੇਡ ਸਮਾਗਮ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਵਧਾਈ ਦਿੱਤੀ¢ ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਇੰਦਰ ਸਿੰਘ, ਹਰਜੀਵਨਪਾਲ ਸਿੰਘ ਗਿੱਲ, ਰਵਿੰਦਰ ਸਿੰਘ ਮਲਹਾਂਸ ਆਦਿ ਸ਼ਾਮਲ ਹੋਏ¢
ਪਿਛਲੀ ਖ਼ਬਰ ਮਾਸਟਰ ਅੱਛਰਾ ਸਿੰਘ ਲਾਪਰਾਂ ਦੀ ਯਾਦ 'ਚ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਸਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।