01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਾਸਟਰ ਅੱਛਰਾ ਸਿੰਘ ਲਾਪਰਾਂ ਦੀ ਯਾਦ 'ਚ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ

ਅਜੀਤ ਡੈਸਕ 06-12-2025
ਰਾੜਾ ਸਾਹਿਬ, 5 ਦਸੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਡਾ. ਗੁਰਸ਼ਰਨ ਸਿੰਘ ਐੱਮ. ਡੀ. ਅਤੇ ਡਾ. ਤੀਰਥ ਬਾਲਾ ਐੱਮ. ਡੀ. ਨੇ ਆਪਣੇ ਪਿਤਾ ਸਵਰਗੀ ਮਾਸਟਰ ਅੱਛਰਾ ਸਿੰਘ ਲਾਪਰਾਂ ਦੀ ਯਾਦ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਲਾਪਰਾਂ ਦੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ ਅਤੇ ਸਕੂਲ ਨੂੰ ਪਿ੍ੰਟਰ ਭੇਂਟ ਕੀਤਾ¢ ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਪਿਤਾ ਵੀ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ 'ਚ ਮਦਦ ਕਰਦੇ ਰਹਿੰਦੇ ਸਨ¢ ਬਚਿੱਤਰ ਸਿੰਘ ਹੈਪੀ ਲਾਪਰਾਂ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪਰਿਵਾਰ ਦਾ ਧੰਨਵਾਦ ਕੀਤਾ¢ ਇਸ ਸਮੇਂ ਸਰਪੰਚ ਹਰਪ੍ਰੀਤ ਕੌਰ, ਸਾਬਕਾ ਸਰਪੰਚ ਗੁਰਮੀਤ ਸਿੰਘ, ਪੰਚ ਕਮਲਜੀਤ ਕੌਰ, ਸਮੂਹ ਪੰਚਾਇਤ, ਸਟਾਫ਼ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ¢
ਪਿਛਲੀ ਖ਼ਬਰ ਕਰਿਆਨਾ ਦੁਕਾਨ ਤੋਂ ਲੁਟੇਰੇ ਨਕਦੀ ਖੋਹ ਕੇ ਫ਼ਰਾਰ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਨੇ ਸਹੋਦਿਆ ਸਕੂਲ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।