03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡਾ. ਅਮਰ ਸਿੰਘ ਵਲੋਂ ਲਗਵਾਈ ਸੋਲਰ ਸਟਰੀਟ ਲਾਈਟ ਦਾ ਚਹਿਲ ਤੇ ਸ਼ੇਰੀ ਨੇ ਕੀਤਾ ਰਸਮੀ ਉਦਘਾਟਨ

ਅਜੀਤ ਡੈਸਕ 07-12-2025
ਸਾਹਨੇਵਾਲ, 6 ਦਸੰਬਰ (ਹਨੀ ਚਾਠਲੀ)-ਸਾਹਨੇਵਾਲ ਦੀ ਨਵੀ ਅਨਾਜ ਮੰਡੀ ਦੇ ਨਜ਼ਦੀਕ ਜੰਡਿਆਲੀ ਰੋਡ ਵਿਖੇ ਲੋਕਾਂ ਨੂੰ ਬਹੁਤ ਲੰਬੇ ਸਮੇਂ ਤੋਂ ਹਨੇਰੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੇ ਤਹਿਤ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰਵਾਉਣ ਲਈ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ਹੇਠ ਅਸੀਂ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਨੂੰ ਮਿਲੇ ਤੇ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਬਾਰੇ ਜਾਣੂ ਕਰਵਾਇਆ ਤੇ ਅਮਰ ਸਿੰਘ ਨੇ ਤੁਰੰਤ ਹੀ ਸਾਹਨੇਵਾਲ ਦੀ ਨਵੀਂ ਅਨਾਜ ਮੰਡੀ ਦੇ ਨਜ਼ਦੀਕ ਜੰਡਿਆਲੀ ਰੋਡ ਵਿਖੇ ਸੋਲਰ ਸਟਰੀਟ ਲਾਈਟ ਲਗਵਾਉਣ ਦਾ ਐਲਾਨ ਕਰ ਦਿੱਤਾ | ਇਹ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਅਵਤਾਰ ਸਿੰਘ ਚਹਿਲ ਅਤੇ ਓ. ਬੀ. ਸੀ. ਬਲਾਕ-1 ਸਾਹਨੇਵਾਲ ਕਾਂਗਰਸ ਦੇ ਚੇਅਰਮੈਨ ਸ਼ਮਸ਼ੇਰ ਸ਼ੇਰੀ ਨੇ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਵਲੋਂ ਲਗਵਾਈ ਵੱਡੀ ਸੋਲਰ ਸਟਰੀਟ ਲਾਈਟ ਦਾ ਰਸਮੀ ਉਦਘਾਟਨ ਕਰਨ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਇਸ ਮੌਕੇ ਅਵਤਾਰ ਸਿੰਘ ਚਹਿਲ ਤੇ ਸ਼ਮਸ਼ੇਰ ਸ਼ੇਰੀ ਨੇ ਵਿਕਰਮ ਬਾਜਵਾ ਅਤੇ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਧਰਮਵੀਰ ਸ਼ੀਲਾ, ਸੁਖਚੈਨ ਸਿੰਘ ਸੰਧੂ, ਰਣਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇਕੋਲਾਹਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਨਾਬੀ (ਮੋਹਾਲੀ) ਦਾ ਦੌਰਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਗੋਪਾਲਪੁਰ ਵਲੋਂ ਨਵੇਂ ਵਿਦਿਆਰਥੀਆਂ ਲਈ ਫਰੈੱਸ਼ਰ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।