11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਰਾਠੌਰ ਦੇ ਹੱਕ 'ਚ ਕੀਤੀਆਂ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ

ਅਜੀਤ ਡੈਸਕ 08-12-2025
ਮਾਛੀਵਾੜਾ ਸਾਹਿਬ, 7 ਦਸੰਬਰ (ਰਾਜਦੀਪ ਅਲਬੇਲਾ)-ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਭੁਪਿੰਦਰ ਸਿੰਘ ਦੇ ਹੱਕ ਵਿਚ ਰੱਖੀਆਂ ਮੀਟਿੰਗਾਂ ਨੇ ਰੈਲੀ ਦੇ ਰੂਪ ਧਾਰਨ ਕਰ ਲਿਆ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਸ਼ਿਰਕਤ ਕੀਤੀ¢ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ, ਸੁਖਵਿੰਦਰ ਗਿੱਲ, ਕੌਂਸਲਰ ਜਗਮੀਤ ਸਿੰਘ ਮੱਕੜ, ਗੁਰਵੀਰ ਸਿੰਘ ਖੇੜਾ ਵੀ ਹਾਜ਼ਰ ਸਨ¢ ਅੱਜ ਵੱਖ-ਵੱਖ ਪਿੰਡਾਂ 'ਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ¢ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੇਂਡੂ ਲੋਕਾਂ ਨੂੰ ਮੁਫ਼ਤ ਸਿਹਤ ਸੁਵਿਧਾਵਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਜਿਨ੍ਹਾਂ ਤੋਂ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ¢
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਹੱਕ ਵਿਚ ਕੀਤੀ ਚੋਣ ਮੀਟਿੰਗ ਅਗਲੀ ਖ਼ਬਰ ਯੂਥ ਕਾਂਗਰਸ ਹਲਕਾ ਪਾਇਲ ਦੇ ਸਾਬਕਾ ਪ੍ਰਧਾਨ ਲੰਢਾ ਵਲੋ ਜ਼ੋਨ ਬੁਆਣੀ ਦੇ ਪਿੰਡਾਂ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।