11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਹੱਕ ਵਿਚ ਕੀਤੀ ਚੋਣ ਮੀਟਿੰਗ

ਅਜੀਤ ਡੈਸਕ 08-12-2025
ਮਾਛੀਵਾੜਾ ਸਾਹਿਬ, 7 ਦਸੰਬਰ (ਰਾਜਦੀਪ ਅਲਬੇਲਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਬਲਾਕ ਮਾਂਗਟ ਦੇ ਬਲਾਕ ਸੰਮਤੀ ਜ਼ੋਨ ਬਲੀਏਵਾਲ ਤੋਂ ਗੁਰਪ੍ਰੀਤ ਕੌਰ ਪਤਨੀ ਕੁਲਵਿੰਦਰ ਸਿੰਘ ਦੇ ਹੱਕ ਵਿਚ ਗੁਰਪ੍ਰੀਤ ਸਿੰਘ ਬਲੀਏਵਾਲ ਨੇ ਵਿਸ਼ੇਸ਼ ਮੀਟਿੰਗ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ ਨੇ ਦੱਸਿਆ ਕਿ ਲੋਕ 'ਆਪ' ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਨਾਲ ਖੜੀ ਹੈ | ਕਾਂਗਰਸ ਸਰਕਾਰ ਸਮੇਂ ਰੇਤਾ, ਬਿਜਲੀ ਅਤੇ ਬੁਢਾਪਾ ਪੈਨਸ਼ਨਾਂ ਵਿਚ ਵਾਧਾ ਹੋਇਆ | ਇਸ ਮੌਕੇ ਮੱਲ ਸਿੰਘ, ਪਿ੍ਤਪਾਲ ਸਿੰਘ ਭੱਟੀ, ਨੰਬਰਦਾਰ ਸਰੂਪ ਚੰਦ, ਗੁਰਨਾਮ ਸਿੰਘ ਭੱਟੀ, ਮੰਗਤ ਰਾਮ, ਸਾਬਕਾ ਸਰਪੰਚ ਮਨਜੀਤ ਸਿੰਘ, ਗੁਰਦੀਪ ਸਿੰਘ ਗਿੱਲ, ਰਵਿੰਦਰ ਸਿੰਘ ਭੱਟੀ, ਭੁਪਿੰਦਰ ਸਿੰਘ ਦਿਉਲ, ਸੁਖਵਿੰਦਰ ਸਿੰਘ ਦੋਸਾਂਝ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਉਮੀਦਵਾਰ ਸਰਪੰਚ ਰਿੰਕੂ ਸੇਹ ਨੇ ਬਗ਼ਲੀ ਕਲਾਂ ਵਿਖੇ ਕੀਤਾ ਵੋਟਰਾਂ ਨਾਲ ਰਾਬਤਾ ਕਾਇਮ ਅਗਲੀ ਖ਼ਬਰ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਰਾਠੌਰ ਦੇ ਹੱਕ 'ਚ ਕੀਤੀਆਂ ਮੀਟਿੰਗਾਂ ਨੇ ਧਾਰਿਆ ਰੈਲੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।