13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਹਾਸਿਲ ਕੀਤਾ ਤੀਜਾ ਸਥਾਨ

ਅਜੀਤ ਡੈਸਕ 08-12-2025
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਰਘਵੀਰ ਸਿੰਘ ਫਰੀਡਮ ਫਾਈਟਰ ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਦੇ ਵਿਦਿਆਰਥੀ ਅਤਿੰਦਰਜੀਤ ਸਿੰਘ ਪੁੱਤਰ ਮੋਹਿੰਦਰ ਸਿੰਘ ਨੇ ਵੀਰ ਬਾਲ ਦਿਵਸ ਦੇ ਜਿਲਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਵਿਖੇ ਕਰਵਾਏ ਗਏ ਸਨ, ਵਿੱਚ ਆਪਣੀ ਪ੍ਰਤਿਭਾ ਦਿਖਾਉਂਦੇ ਹੋਏ ਜ਼ਿਲੇ੍ਹ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਵਿਦਿਆਰਥੀ ਦਾ ਸਕੂਲ ਵਿਖੇ ਪਹੁੰਚਣ ਉੱਤੇ ਬਲਾਕ ਨੋਡਲ ਅਫ਼ਸਰ ਖੰਨਾ 1 ਵਿਸ਼ਾਲ ਵਸ਼ਿਸ਼ਟ ਅਤੇ ਸਕੂਲ ਹੈੱਡਮਾਸਟਰ ਬਲਵਿੰਦਰ ਸਿੰਘ ਵੱਲੋਂ ਸਵਾਗਤ ਕੀਤਾ ਗਿਆ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਹੈੱਡਮਾਸਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਦਿਆਰਥੀ ਦੀ ਤਿਆਰੀ ਸਕੂਲ ਦੇ ਪੰਜਾਬੀ ਮਾਸਟਰ ਅਮਰਿੰਦਰ ਸਿੰਘ ਅਤੇ ਮੋਹਿੰਦਰ ਸਿੰਘ ਵੱਲੋਂ ਕਰਵਾਈ ਗਈ ਸੀ | ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਤਾਰਾਗੜ੍ਹ ਵਿਖੇ ਨਸ਼ਾ ਛੱਡੋ ਅਭਿਆਨ ਤਹਿਤ ਕੱਢੀ ਗਈ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।