14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਿੰਡ ਭਾਦਲਾ ਉੱਚਾ-ਨੀਚਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਬਾਰੇ ਸਾਬਕਾ ਮੰਤਰੀ ਗੁਰਕੀਰਤ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 08-12-2025
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਹਲਕਾ ਦੇ ਅਲੀਪੁਰ ਜੋਨ ਵਿਚ ਪੈਂਦੇ ਪਿੰਡ ਭਾਦਲਾ ਉੱਚਾ ਨੀਚਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿੱਚ ਸਾਬਕਾ ਮੰਤਰੀ ਗੁਰਕੀਰਤ ਸਿੰਘ ਵੱਲੋਂ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੋਕ ਮਾਰੂ ਨੀਤੀਆਂ ਦੱਸਿਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਅਤੇ ਆਮ ਆਦਮੀ ਪਾਰਟੀ ਵਲੋਂ ਪੰਜਾਬੀਆਂ ਨਾਲ ਕੀਤੇ ਧੋਖੇ ਦਾ ਅਹਿਸਾਸ ਕਰਵਾਇਆ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਦੀਪ ਸਿੰਘ ਦੀਪਾ ਅਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਗੁਰਿੰਦਰ ਕੌਰ, ਲਛਮਣ ਸਿੰਘ ਗਰੇਵਾਲ, ਭਲਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੁਖ ਸਿੰਘ ਚਾਹਲ ਰਾਜਬੀਰ ਸ਼ਰਮਾ, ਕੁਲਵੰਤ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਹੋਸ਼ਿਆਰ ਮਾਹੀ, ਬਹਾਦਰ ਸਿੰਘ, ਪਰਮਿੰਦਰ ਸਿੰਘ, ਸਿਕੰਦਰ ਰਾਮ, ਸਿਤਾਰ ਮੁਹੰਮਦ, ਬਲਜਿੰਦਰ ਸਿੰਘ, ਸ਼ੇਰ ਸਿੰਘ, ਦਿਲਬਰਾ ਸਿੰਘ, ਗਿੰਦਰ ਸਿੰਘ, ਹਰਦੀਪ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਰਾਜ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਯੂਥ ਅਗੇਂਸਟ ਡਰੱਗਜ਼ ਸੈਮੀਨਾਰ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।