14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਵੰਤਿਕਾ ਕਲਰਿੰਗ ਪ੍ਰਤੀਯੋਗਤਾ ਵਿਚ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਅਜੀਤ ਡੈਸਕ 08-12-2025
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਵੰਤਿਕਾ ਕਲਰਿੰਗ ਪ੍ਰਤੀਯੋਗਤਾ ਵਿੱਚ ਭਾਗ ਲਿਆ | ਇਸ ਪ੍ਰਤੀਯੋਗਤਾ ਵਿੱਚ ਬੱਚਿਆਂ ਨੇ ਗੋਲਡ, ਸਿਲਵਰ ਅਤੇ ਕਾਂਸੀ ਦੇ ਮੈਡਲ ਅਤੇ ਸਰਟੀਫਿਕੇਟ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਨਰਸਰੀ ਜਮਾਤ ਦੇ ਬੱਚਿਆਂ ਨੇ ਸਰੋਜ ਅਤੇ ਸਿਲਵਰ ਜੁਬਲੀ ਸ਼ੀਲਡ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਮੁਖੀ ਅਲਪਨਾ ਮਹਾਜਨ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਕੂਲ ਦੇ ਪ੍ਰਧਾਨ ਸਰਦਾਰ ਬਲਵੀਰ ਸਿੰਘ ਰਾਜੇਵਾਲ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਵੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਜੰਗਲ ਜ਼ੋਨ 'ਚ ਬਲਾਕ ਸੰਮਤੀ ਬਲਜੀਤ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਭੁਪਿੰਦਰ ਸਿੰਘ ਨੇ ਭਖਾਈ ਆਪਣੀ ਚੋਣ ਮੁਹਿੰਮ... ਅਗਲੀ ਖ਼ਬਰ ਰਾਜ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਯੂਥ ਅਗੇਂਸਟ ਡਰੱਗਜ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।