14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਬੇਬੀ ਸ਼ੋਅ 'ਦ ਸਪਾਟ ਲਾਈਟ' ਸੰਬੰਧੀ ਸਮਾਗਮ

ਅਜੀਤ ਡੈਸਕ 08-12-2025
ਸਾਹਨੇਵਾਲ, 7 ਦਸੰਬਰ (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਬੇਬੀ ਸ਼ੋਅ 'ਦ ਸਪਾਟ ਲਾਈਟ' ਸੰਬੰਧੀ ਸਮਾਗਮ ਕਰਵਾਇਆ ਗਿਆ¢ ਇਸ ਸਮਾਗਮ ਵਿਚ ਛੋਟੇ ਬੱਚਿਆਂ ਨੇ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤਾ¢ ਇਸ ਮੌਕੇ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀ. ਕੇ. ਅਨੇਜਾ, ਸਵਾਤੀ ਅਨੇਜਾ ਅਤੇ ਸਕੂਲ ਦੇ ਪਿ੍ੰਸੀਪਲ ਸ਼ਾਲਿਨੀ ਖੁੱਲਰ ਦੀ ਮੌਜੂਦਗੀ ਵਿਚ ਸਮਾਗਮ ਦੀ ਸ਼ੁਰੂਆਤ ਕੀਤੀ ¢ ਡਾ. ਸ਼ਿਵਾਨੀ ਕੌਰ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ¢ ਸਮਾਗਮ ਵਿਚ ਕਈ ਤਰ੍ਹਾਂ ਦੇ ਦਿਲਚਸਪ ਮੁਕਾਬਲੇ ਅਤੇ ਮਨਮੋਹਕ ਪ੍ਰਦਰਸ਼ਨ ਪੇਸ਼ ਕੀਤੇ ਗਏ ¢ ਇਸ ਪ੍ਰੋਗਰਾਮ ਵਿਚ ਇੱਕ ਆਕਰਸ਼ਕ ਅਤੇ ਇੰਟਰ ਐਕਟਿਵ ਮਾਂ ਦਾ ਕੁਇਜ਼ ਵੀ ਸ਼ਾਮਲ ਸੀ, ਜਿਸ ਵਿਚ ਮਾਵਾਂ ਨੇ ਵਧ ਚੜ੍ਹ ਕੇ ਨਾਲ ਹਿੱਸਾ ਲਿਆ ਅਤੇ ਸ਼ੋਅ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ¢ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸਵਾਤੀ ਅਨੇਜਾ ਨੇ ਜ਼ੋਰ ਦਿੱਤਾ ਕਿ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਬੱਚੇ ਦਾ ਆਤਮਵਿਸ਼ਵਾਸ ਵਧਦਾ ਹੈ ¢ ਪਿ੍ੰਸੀਪਲ ਸ਼ਾਲਿਨੀ ਖੁੱਲਰ ਨੇ ਸਾਰੇ ਭਾਗ ਲੈਣ ਵਾਲਿਆਂ ਨੂੰ ਵਧਾਈ ਦਿੱਤੀ ¢
ਪਿਛਲੀ ਖ਼ਬਰ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਕਾਰਨ ਸਕੂਲ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ-ਜਗਜੀਤ ਸਾਹਨੇਵਾਲ/ਗੁਰਪ੍ਰੀਤ ਦੋਰ... ਅਗਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਦਾ ਸਾਲਾਨਾ ਖੇਡ ਮਹਾਂਉਤਸਵ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।