14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਧਿਆਪਕਾਂ ਦੀਆਂ ਚੋਣ ਡਿਊਟੀਆਂ ਕਾਰਨ ਸਕੂਲ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ-ਜਗਜੀਤ ਸਾਹਨੇਵਾਲ/ਗੁਰਪ੍ਰੀਤ ਦੋਰਾਹਾ

ਅਜੀਤ ਡੈਸਕ 08-12-2025
ਸਾਹਨੇਵਾਲ, 7 ਦਸੰਬਰ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਚੋਣ ਵਿਭਾਗ ਵਲੋਂ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਕਾਰਨ ਸਕੂਲੀ ਸਿੱਖਿਆ ਪ੍ਰਣਾਲੀ ਪ੍ਰਭਾਵਿਤ ਹੋ ਗਈ ਹੈ | ਇਸ ਬਾਰੇ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਅਧਿਆਪਕਾਂ ਦੀ ਰਿਹਰਸਲ ਸਕੂਲ ਦਿਨਾਂ ਵਿਚ ਹੋਣ ਕਾਰਨ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ | ਇਸ ਦੇ ਨਾਲ ਹੀ ਚੋਣ ਵਿਭਾਗ ਵਲੋਂ ਅਧਿਆਪਕਾਂ ਦੀ ਡਿਊਟੀ ਉਨ੍ਹਾਂ ਦੇ ਘਰ ਤੋਂ ਜਾਂ ਸਕੂਲਾਂ ਤੋਂ ਦੂਰ ਦੁਰਾਡੇ ਲਗਾਈਆਂ ਗਈਆਂ ਹਨ, ਜਿਸ ਕਾਰਨ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਪਰਜੀਤ ਕੌਰ, ਸੁਸ਼ਮਾ ਸ਼ਰਮਾ, ਜਸਵੀਰ ਕੌਰ, ਮਨਜੀਤ ਕੌਰ, ਗੁਰਇਕਬਾਲ ਕੌਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਹਰਵਿੰਦਰ ਸਿੰਘ ਪੁੜੈਣ, ਨਵੀਨ ਕਪਿਲਾ, ਜਗਮੀਤ ਸਿੰਘ, ਸਿਮਰਜੋਤ ਸਿੰਘ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਡਿਊਟੀਆਂ ਬਾਕੀ ਵਿਭਾਗਾਂ ਦੇ ਮੁਕਾਬਲੇ ਬਰਾਬਰ ਅਨੁਪਾਤ ਵਿਚ ਲਗਾਈਆਂ ਜਾਣ ਅਤੇ ਚੋਣ ਡਿਊਟੀਆਂ ਅਧਿਆਪਕਾਂ ਦੇ ਡਿਊਟੀ ਖੇਤਰ ਦੇ ਸਬੰਧਿਤ ਵਿਧਾਨ ਸਭਾ ਹਲਕਿਆਂ ਵਿਚ ਹੀ ਲਗਾਈਆਂ ਜਾਣ |
ਪਿਛਲੀ ਖ਼ਬਰ ਮਾਤਾ ਹਰਬੰਸ ਕੌਰ ਸੋਮਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਬੇਬੀ ਸ਼ੋਅ 'ਦ ਸਪਾਟ ਲਾਈਟ' ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।