15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੀ. ਐਚ. ਸੈਂਟਰ ਕੂੰਮਕਲਾਂ ਵਲੋਂ ਡੇਂਗੂ ਸੰਬੰਧੀ ਜਾਗਰੂਕਤਾ ਕੈਂਪ

ਅਜੀਤ ਡੈਸਕ 08-12-2025
ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੁਪਿੰਦਰ ਸਿੰਘ ਗਿੱਲ ਐੱਸ. ਐੈੱਮ. ਓ. ਕੂੰਮਕਲਾਂ ਦੀ ਅਗਵਾਈ ਹੇਠ 'ਡੇਂਗੂ 'ਤੇ ਵਾਰ ਮੁਹਿੰਮ' ਤਹਿਤ ਸੀ. ਐੈੱਚ. ਸੀ. ਕੂੰਮਕਲਾਂ ਅਧੀਨ ਆਉਂਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ¢ ਇਸ ਤਹਿਤ ਮਾਲਵਾ ਮਾਡਲ ਸੀ. ਸੈ. ਸਕੂਲ ਕੂੰਮਕਲਾਂ ਵਿਖੇ ਡੇਂਗੂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ (ਹੈਲਥ ਇੰਸਪੈਕਟਰ) ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ¢ ਇਸ ਸਮੇਂ ਬਲਵਿੰਦਰ ਕੌਰ, ਸੁਨਪ੍ਰੀਤ ਕੌਰ, ਜਸਵਿੰਦਰ ਕੌਰ, ਸੁਖਵੀਰ ਕੌਰ, ਹਰਵਿੰਦਰ ਕੌਰ, ਪੂਜਾ, ਗੁਰਪ੍ਰੀਤ ਕੌਰ, ਕਿਰਨਦੀਪ ਕੌਰ ਸਾਰੇ ਸਕੂਲ ਅਧਿਆਪਕ ਹਾਜ਼ਰ ਸਨ¢੍ਰ
ਪਿਛਲੀ ਖ਼ਬਰ ਕਰਮਜੀਤ ਸਿੰਘ ਕੂਕਾ ਸੀਨੀਅਰ ਫਾਰਮੇਸੀ ਅਫ਼ਸਰ ਦੀ ਸੇਵਾ ਮੁਕਤੀ 'ਤੇ ਪ੍ਰਭਾਵਸ਼ਾਲੀ ਸਮਾਰੋਹ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।