ਸੰਯੁਕਤ ਕਿਸਾਨ ਮੋਰਚਾ ਤੇ ਭਰਾਤਰੀ ਜਥੇਬੰਦੀਆਂ ਵਲੋਂ ਪਾਵਰਕਾਮ ਦਫ਼ਤਰ ਘੁਲਾਲ ਵਿਖੇ ਧਰਨਾ
ਅਜੀਤ ਡੈਸਕ
09-12-2025
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਾਪੀਆਂ ਸਾੜੀਆਂ
ਰਾੜਾ ਸਾਹਿਬ, (ਪ੍ਰੀਤਮ ਸਿੰਘ ਮੁਕੰਦਪੁਰੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਵਲੋਂ ਸਬ ਡਵੀਜ਼ਨ ਘੁਡਾਣੀ ਕਲਾਂ ਵਿਖੇ ਬਿਜਲੀ ਬਿਲ 2025 ਦੀਆਂ ਕਾਪੀਆਂ ਨੂੰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਵੇਲੇ ਆਗੂਆਂ ਨੇ ਕਿਹਾ ਕਿ ਸਰਕਾਰ ਸਾਨੂੰ ਮਿਲਦੀ ਸਹੂਲਤ ਬਿਜਲੀ ਤੋਂ ਵਾਂਝੇ ਕਰਕੇ ਅਦਾਰੇ ਨੂੰ ਕਾਰਪੋਰੇਟਾਂ ਹਵਾਲੇ ਕਰਨ ਜਾ ਰਹੀ ਹੈ | ਇਸ ਵੇਲੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ, ਪਰਮਵੀਰ ਸਿੰਘ ਘਲੋਟੀ, ਬੁੱਧ ਸਿੰਘ, ਅਮਰੀਕ ਸਿੰਘ, ਹਾਕਮ ਸਿੰਘ ਜਰਗੜੀ, ਜੱਗਾ ਨੇ ਵੀ ਸੰਬੋਧਨ ਕੀਤਾ |
ਬਿਜਲੀ ਮੁਲਾਜ਼ਮਾਂ ਵਲੋਂ ਕਾਪੀਆਂ ਸਾੜੀਆਂ
ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਟੈਕਨੀਕਲ ਸਰਵਿਸ ਯੂਨੀਅਨ ਅਤੇ ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਜ਼ ਮੁਲਾਜ਼ਮ ਪੰਜਾਬ ਵਲੋਂ ਸਾਂਝੇ ਤੌਰ 'ਤੇ ਸੱਦੇ ਅਨੁਸਾਰ ਉਪ ਮੰਡਲ ਪ੍ਰਧਾਨ ਦਰਸ਼ਨ ਸਿੰਘ ਢੰਡੇ ਦੀ ਅਗਵਾਈ ਹੇਠ ਬਿਜਲੀ ਦਫ਼ਤਰ ਅੱਗੇ ਗੇਟ ਰੈਲੀ ਕਰ ਕੇ ਬਿਜਲੀ ਸੋਧ ਬਿੱਲ- 2025 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੈਲੀ ਨੂੰ ਸੰਬੋਧਨ ਕਰਨ ਸਮੇਂ ਸਮੂਹ ਆਗੂਆਂ ਵਲੋਂ ਸਰਕਾਰੀ ਜ਼ਮੀਨ ਵੇਚਣ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਲੇਬਰ ਕੋਡ ਰੱਦ ਕਰਨ ਦੀ ਮੰਗ ਕੀਤੀ ਗਈ | ਗੇਟ ਰੈਲੀ ਵਿੱਚ ਹਾਜ਼ਰ ਮੈਂਬਰਾਂ ਨੇ ਅੱਗੇ ਤੋਂ ਵੀ ਸਾਂਝੇ ਸੰਘਰਸ਼ਾਂ ਵਿਚ ਸ਼ਮੂਲੀਅਤ ਕਰਨ ਦਾ ਪ੍ਰਣ ਕੀਤਾ ਗਿਆ |
ਇਸ ਰੈਲੀ ਨੂੰ ਸੰਬੋਧਨ ਕਰਨ ਵਾਲਿਆਂ 'ਚ ਪ੍ਰਧਾਨ ਦਰਸ਼ਨ ਸਿੰਘ ਢੰਡੇ, ਸਰਬਜੀਤ ਸਿੰਘ ਸੰਧੂ, ਇੰਜੀਨੀਅਰ ਰਘਵੀਰ ਸਿੰਘ ਸੰਗੋਵਾਲ, ਗੁਰਪ੍ਰੀਤ ਸਿੰਘ ਜੰਡਿਆਲੀ, ਇੰਜੀਨੀਅਰ ਗੁਰਿੰਦਰ ਸਿੰਘ ਗਿੱਲ ਲੱਖੋਵਾਲ, ਇੰਜੀਨੀਅਰ ਗੁਰਜੀਤ ਸਿੰਘ ਗਿੱਲ ਤੋਂ ਇਲਾਵਾ ਗੁਰਲੀਨ ਕੌਰ, ਸਰਬਜੀਤ ਕੌਰ, ਬੇਅੰਤ ਸਿੰਘ ਸਮੇਤ ਸਮੂਹ ਕਾਮੇ ਹਾਜ਼ਰ ਸਨ | ਅਖੀਰ ਵਿਚ ਪ੍ਰਧਾਨ ਦਰਸ਼ਨ ਸਿੰਘ ਢੰਡੇ ਵਲੋਂ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ |