17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੱਤਾਧਾਰੀ ਧਿਰ ਪੁਲਿਸ ਪ੍ਰਸ਼ਾਸਨ ਰਾਹੀਂ ਕਾਂਗਰਸੀ ਉਮੀਦਵਾਰਾਂ ਨੂੰ ਡਰਾਉਣਾ ਬੰਦ ਕਰੇ-ਕੇ. ਡੀ. ਵੈਦ

ਅਜੀਤ ਡੈਸਕ 09-12-2025
ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਝੂਠੀਆਂ ਦਰਖਾਸਤਾਂ ਰਾਹੀ ਡਰਾਇਆ ਧਮਕਾਇਆ ਜਾ ਰਿਹਾ ਹੈ ਤਾਂ ਕਿ ਸੱਤਾਧਾਰੀ ਧਿਰ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਜਿਤਾਇਆ ਜਾ ਸਕੇ, ਪਰ ਸੂਝਵਾਨ ਵੋਟਰ ਜਿੱਥੇ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਤਿਆਰ ਬੈਠੇ ਹਨ | ਉਸ ਦੇ ਨਾਲ ਹੀ ਕਾਂਗਰਸ ਦੇ ਉਮੀਦਵਾਰ ਸੱਤਾਧਾਰੀ ਧਿਰ ਦੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ¢ ਇਹ ਗੰਭੀਰ ਦੋਸ਼ ਲਗਾਉਂਦਿਆਂ ਕਾਂਗਰਸ ਪਾਰਟੀ ਦੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਨੂੰ ਦੇਖਦਿਆਂ ਹੁਣ ਸੱਤਾਧਾਰੀ ਪਾਰਟੀ ਦੇ ਆਗੂ ਹਾਰ ਜਾਣ ਦੇ ਡਰ ਤੋਂ ਕਾਂਗਰਸ ਉਮੀਦਵਾਰਾਂ ਖ਼ਿਲਾਫ਼ ਝੂਠੀਆਂ ਦਰਖਾਸਤਾਂ ਦੇ ਕੇ ਪੁਲਿਸ ਪ੍ਰਸ਼ਾਸਨ ਰਾਹੀ ਡਰਾਉਣ ਦੀਆਂ ਕੋਝੀਆਂ ਚਾਲਾਂ ਚੱਲਣ ਲੱਗੇ ਹਨ¢ ਸਾਬਕਾ ਵਿਧਾਇਕ ਕੇ. ਡੀ. ਵੈਦ ਨੇ ਸੰਮਤੀ ਜ਼ੋਨ ਡੇਹਲੋਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀਪਕ ਗੋਇਲ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਇਕ ਸੀਨੀਅਰ ਪੁਲਿਸ ਅਫ਼ਸਰ ਵਲੋਂ ਇਕ ਝੂਠੀ ਦਰਖਾਸਤ ਰਾਹੀਂ ਡਰਾਉਣ ਲਈ ਆਪਣੇ ਦਫ਼ਤਰ ਬੁਲਾਇਆ ਗਿਆ ਤਾਂ ਕਿ ਕਾਂਗਰਸ ਦੀ ਜਿੱਤ ਨੂੰ ਰੋਕਿਆ ਜਾ ਸਕੇ¢ ਕੇ. ਡੀ. ਵੈਦ ਨੇ ਕਿਹਾ ਕਿ ਜੇਕਰ ਪੁਲਿਸ ਅਧਿਕਾਰੀ ਆਪਣੇ ਅਕਾਵਾਂ ਨੂੰ ਖ਼ੁਸ਼ ਕਰਨ ਲਈ ਕਾਂਗਰਸ ਉਮੀਦਵਾਰਾਂ ਤੇ ਵਰਕਰਾਂ ਨੂੰ ਨਜਾਇਜ਼ ਤੰਗ ਕਰਨ ਤੋਂ ਬਾਜ਼ ਨਾ ਆਏ ਤਾਂ ਉਹ ਇਸ ਸੰਬੰਧੀ ਜ਼ਿਲ੍ਹਾ ਚੋਣ ਅਧਿਕਾਰੀ, ਸੂਬਾ ਚੋਣ ਅਧਿਕਾਰੀ ਸਮੇਤ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਉਕਤ ਅਫ਼ਸਰਾਂ ਦੀ ਸ਼ਿਕਾਇਤ ਦਰਜ਼ ਕਰਵਾਉਣਗੇ ¢ ਇਸ ਸੰਬੰਧੀ ਕਾਂਗਰਸ ਉਮੀਦਵਾਰ ਦੀਪਕ ਗੋਇਲ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਕ ਸੀਨੀਅਰ ਪੁਲਿਸ ਅਧਿਕਾਰੀ ਵਲੋਂ ਝੂਠੀ ਸ਼ਿਕਾਇਤ ਦੇ ਸੰਬੰਧ ਵਿਚ ਤੁਰੰਤ ਆਪਣੇ ਦਫ਼ਤਰ ਹਾਜ਼ਰ ਹੋਣ ਦੇ ਹੁਕਮ ਚਾੜੇ ਗਏ, ਜਿਸ ਕਾਰਨ ਉਹ ਚੋਣ ਪ੍ਰਚਾਰ ਨੂੰ ਰੋਕ ਕੇ ਉਕਤ ਦਫ਼ਤਰ ਪੁੱਜੇ | ਜਿੱਥੇ ਪੁਲਿਸ ਅਫ਼ਸਰ ਵਲੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ ਜਾਣ ਕਾਰਨ ਡਰਾਇਆ ਧਮਕਾਇਆ ਵੀ ਗਿਆ¢ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਹਰਜੀਵਨ ਕੌਰ, ਸੰਮਤੀ ਉਮੀਦਵਾਰ ਚਰਨਜੀਤ ਸਿੰਘ ਚੰਨਾ ਕੈਂਡ, ਸੰਮਤੀ ਉਮੀਦਵਾਰ ਦੀਪਕ ਗੋਇਲ ਸਮੇਤ ਦੇ ਹੱਕ ਵਿਚ ਭਰਵੀਆਂ ਚੋਣ ਮੀਟਿੰਗਾਂ ਦੌਰਾਨ ਵੋਟਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ¢ ਇਸ ਸਮੇਂ ਤੇਜਿੰਦਰ ਸਿੰਘ ਲਾਡੀ ਜੱਸੜ, ਨੰਬਰਦਾਰ ਪ੍ਰਦੀਪ ਸਿੰਘ ਕੈਂਡ, ਪਹਿਲਵਾਨ ਉਪਦੇਸ਼ ਸਿੰਘ ਬੇਸ਼ੀ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ¢
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ 'ਚ ਵਿਕਰਮ ਬਾਜਵਾ ਨੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼ਰੋਮਣੀ ਅਕਾਲੀ ਦਲ ਨਵਾਂ ਇਤਿਹਾਸ ਸਿਰਜੇਗਾ-ਇੰਜਨੀਅਰ ਬੋਪਾਰਾਏ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।