17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਅਤੇ ਇਕੱਲੇ ਰਹਿਣ ਕਾਰਨ ਢਾਬਾ ਮਾਲਕ ਨੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 09-12-2025
ਮਾਛੀਵਾੜਾ ਸਾਹਿਬ, 8 ਦਸੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ )-ਸਥਾਨਕ ਦੁਸਹਿਰਾ ਗਰਾਊਾਡ ਨੇੜੇ ਬੀਤੀ ਰਾਤ ਇੱਕ ਢਾਬਾ ਮਾਲਕ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ¢ ਜਾਣਕਾਰੀ ਅਨੁਸਾਰ ਪ੍ਰੇਮ ਵੈਸ਼ਨੂੰ ਢਾਬਾ ਦੇ ਮਾਲਕ ਅਮਰਜੀਤ ਸਿੰਘ ਢਾਬਾ ਚਲਾਉਂਦਾ ਸੀ ਅਤੇ ਇਕੱਲਾ ਹੀ ਰਹਿੰਦਾ ਸੀ¢ ਢਾਬਾ ਮਾਲਕ ਅਮਰਜੀਤ ਸਿੰਘ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਸੀ, ਜਿਸ ਦਾ ਅਜੇ ਵਿਆਹ ਨਹੀਂ ਹੋਇਆ ਸੀ ¢ ਅੱਜ ਸਵੇਰੇ ਜਦੋਂ ਢਾਬਾ ਖੋਲਿ੍ਹਆ ਗਿਆ ਤਾਂ ਦੇਖਿਆ ਕਿ ਅਮਰਜੀਤ ਸਿੰਘ ਛੱਤ ਵਿਚ ਲੱਗੇ ਪੱਖੇ ਦੀ ਹੁੱਕ ਨਾਲ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ¢ ਥਾਣਾ ਮੁਖੀ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਵਲੋਂ ਢਾਬੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਪਰ ਉੱਥੋਂ ਕੋਈ ਵੀ ਸੁਸਾਈਡ ਨੋਟ ਨਾ ਮਿਲਿਆ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ¢ ਪੁਲਿਸ ਅਨੁਸਾਰ ਇਕੱਲੇਪਣ ਕਾਰਨ ਅਮਰਜੀਤ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ¢ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਕਰਵਾਉਣ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ¢
ਪਿਛਲੀ ਖ਼ਬਰ ਬੇਟ ਇਲਾਕੇ ਵਿਚ 'ਆਪ' ਉਮੀਦਵਾਰ ਸਰਪੰਚ ਭੁਪਿੰਦਰ ਸਿੰਘ ਰਾਠੌਰ ਨੂੰ ਰਾਜਪੂਤ ਭਾਈਚਾਰੇ ਦਾ ਮਿਲਿਆ ਸਾਥ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ 'ਚ ਵਿਕਰਮ ਬਾਜਵਾ ਨੇ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।