ਬੀਜਾ, 8 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬੀਜਾ ਜੋਨ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਤਿੰਦਰ ਸਿੰਘ ਜਟਾਣਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਆਗੂਆਂ ਤੇ ਵਰਕਰਾਂ ਨੇ ਇਲਾਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ | ਪਿੰਡ ਜਟਾਣਾ ਵਿਖੇ ਉਮੀਦਵਾਰ ਜਤਿੰਦਰ ਸਿੰਘ ਨੇ ਕਿਹਾ ਉਨ੍ਹਾਂ ਨੂੰ ਹਰੇਕ ਪਿੰਡ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਪਿੰਡਾਂ ਦੇ ਲੋਕ ਅਕਾਲੀ, ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾ ਰਹੇ | ਇਸ ਮੌਕੇ ਕਰਮ ਸਿੰਘ, ਬਲਜੀਤ ਸਿੰਘ, ਸੁਖਜੀਤ ਸਿੰਘ, ਮੁਖਤਿਆਰ ਸਿੰਘ, ਲੱਖੀ ਮਾਂਗਟ, ਮੰਗਲ ਸਿੰਘ, ਪਿੰਦਾ ਜਟਾਣਾ, ਜਗਤਾਰ ਸਿੰਘ ਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ |