18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਉਮੀਦਵਾਰ ਹਰਜੀਤ ਕੌਰ ਤੇ ਅਮਰਪਾਲ ਸਿੰਘ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਸਾਹਨੇਵਾਲ, 8 ਦਸੰਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਦੀਪ ਸਿੰਘ ਸਾਹਨੀ ਦੀ ਧਰਮ ਪਤਨੀ ਜ਼ੋਨ ਚੱਕ ਸਰਵਣ ਨਾਥ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪ੍ਰੋ. ਹਰਜੀਤ ਕੌਰ ਅਤੇ ਜ਼ੋਨ 1 ਤੋਂ ਬਿਲਗਾ ਪੰਚਾਇਤ ਬਲਾਕ ਸੰਮਤੀ ਉਮੀਦਵਾਰ ਅਮਰਪਾਲ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ ਕਰਦਿਆ ਕਿਹਾ ਕਿ ਸਾਹਨੇਵਾਲ ਦੇ ਲੋਕ ਬਹੁਤ ਹੀ ਸਮਝਦਾਰ ਅਤੇ ਸਿਆਣੇ ਹਨ, ਉਹ ਤੱਕੜੀ 'ਤੇ ਮੋਹਰਾਂ ਲਾ ਕੇ ਉਮੀਦਵਾਰਾਂ ਨੂੰ ਜਿਤਾਉਣਗੇ | ਚੋਣ ਮੁਹਿੰਮ ਦੌਰਾਨ ਵੋਟਰਾਂ ਤੋਂ ਵੋਟਾਂ ਮੰਗਦੇ ਹੋਏ ਸਾਹਨੇਵਾਲ ਸਰਕਲ ਦੇ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ ਸਾਬਕਾ ਕੌਂਸਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਪਿੰਡਾ ਵਿਚ ਜੋਸ਼ ਹੈ ਉਸ ਤੋਂ ਸਾਫ਼ ਤੈਅ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ | ਇਸ ਮੌਕੇ ਗੁਰਦੀਪ ਸਿੰਘ ਭੋਲਾ ਪ੍ਰਧਾਨ, ਹਰਿੰਦਰ ਸਿੰਘ ਰਾਜੂ ਛੰਦੜਾਂ ਸਰਕਲ ਪ੍ਰਧਾਨ, ਬਲਜੀਤ ਸਿੰਘ ਹਰਾ, ਮਾਸਟਰ ਅਸ਼ੋਕ ਕੁਮਾਰ ਪ੍ਰਧਾਨ, ਮਾਸਟਰ ਬਲਵਿੰਦਰ ਸਿੰਘ, ਯੂਥ ਆਗੂ ਪਦਮ ਸਿੰਘ ਹਰਾ, ਰਾਜਨ ਭਾਟੀਆਂ, ਹਰਜੀਤ ਸਿੰਘ ਕਨੇਚ, ਗੁਰਦੀਪ ਸਿੰਘ ਕਨੇਚ ਪ੍ਰਧਾਨ, ਨਿੰਮ੍ਹਾ ਬੋਸ, ਨਿਰਮਲ ਸਿੰਘ ਨਿੰਮ੍ਹਾ, ਨਰਿੰਦਰ ਸਿੰਘ ਨਿੰਦੀ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡੇਂਗੂ ਕਾਰਨ ਗੁਇਲੇਨ-ਬੈਰੇ ਸਿੰਡਰੋਮ ਦੇ ਇਲਾਜ ਤੋਂ ਮਰੀਜ਼ ਨੂੰ ਮਿਲੀ ਨਵੀਂ ਜ਼ਿੰਦਗੀ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਤਿੰਦਰ ਸਿੰਘ ਨੂੰ ਜਿਤਾਉਣ ਲਈ ਵਰਕਰ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।