18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਧਾਇਕ ਸੰਗੋਵਾਲ ਵਲੋਂ ਸੰਮਤੀ ਜ਼ੋਨ ਡੇਹਲੋਂ ਤੋਂ ਉਮੀਦਵਾਰ ਜਗਰੂਪ ਸਿੰਘ ਗਿੱਲ ਦੇ ਹੱਕ 'ਚ ਪ੍ਰਭਾਵੀ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸੰਮਤੀ ਜ਼ੋਨ ਡੇਹਲੋਂ ਤੋਂ ਆਪ ਉਮੀਦਵਾਰ ਜਗਰੂਪ ਸਿੰਘ ਡੇਹਲੋਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਿਕੰਦਰ ਸਿੰਘ ਦੇ ਹੱਕ ਵਿਚ ਪ੍ਰਭਾਵੀ ਚੋਣ ਪ੍ਰਚਾਰ ਕਰਦਿਆਂ ਦਾਅਵਾ ਜਿਤਾਇਆ ਕਿ ਸੂਬਾ ਸਰਕਾਰ ਦੀਆਂ ਲੋਕ ਹਿਤਾਂ ਵਾਲੀਆਂ ਨੀਤੀਆਂ ਤੋਂ ਖ਼ੁਸ਼ ਵੋਟਰ ਆਪ ਉਮੀਦਵਾਰਾਂ ਨੂੰ ਜਿਤਾਉਣ ਲਈ ਪੱਬਾਂ ਭਾਰ ਬੈਠੇ ਹਨ¢ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀ ਹੈ, ਸਗੋਂ ਸੂਬਾ ਸਰਕਾਰ ਖ਼ਿਲਾਫ਼ ਕੂੜ ਪ੍ਰਚਾਰ ਕਰ ਕੇ ਵੋਟਰਾਂ ਨੂੰ ਗੁਮਰਾਹ ਕਰਨ ਵਿਚ ਲੱਗੇ ਹੋਏ ਹਨ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਖ਼ੁਸ਼ ਤੇ ਸੰਤੁਸ਼ਟ ਹੋਏ ਹਨ¢ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਚੋਣ ਮੀਟਿੰਗਾਂ ਸਮੇਂ ਵੋਟਰਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਪ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਵੋਟਾਂ ਦਿਓ¢ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਖ਼ੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ ¢ ਇਸ ਸਮੇਂ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਉਤਰਦਿਆਂ ਜ਼ੋਨ ਅਧੀਨ ਪੈਂਦੇ ਦੋਵਾਂ ਪਿੰਡਾਂ ਡੇਹਲੋਂ ਤੇ ਗੋਪਾਲਪੁਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ ¢ ਇਸ ਸਮੇਂ ਪੀ. ਏ. ਜਸਵਿੰਦਰ ਸਿੰਘ ਜੱਸੀ, ਟਰੱਕ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਸ਼ਿੰਦਾ ਲਹਿਰਾ, ਦਫ਼ਤਰ ਇੰਚਾਰਜ ਮਨਦੀਪ ਸਿੰਘ ਰਵੀ ਝੰਮਟ, ਰਮਨਜੋਤ ਸਿੰਘ ਗਿੱਲ, ਜਗਰੂਪ ਸਿੰਘ ਗਿੱਲ, ਅੰਕੁਸ਼ ਗੋਇਲ, ਗੁਰਮੇਲ ਸਿੰਘ, ਰਵੀ ਗਿੱਲ, ਦਰਸ਼ਨ ਸਿੰਘ, ਜਸਵੀਰ ਸਿੰਘ ਸੋਨੀ, ਕਮਲ ਡੇਹਲੋਂ, ਮਨਜੀਤ ਸਿੰਘ, ਪ੍ਰੀਤ ਗਿੱਲ ਡੇਹਲੋਂ, ਮਾਸਟਰ ਅਵਤਾਰ ਸਿੰਘ, ਲਾਡੀ ਡੇਹਲੋਂ, ਹਰਜਿੰਦਰ ਸਿੰਘ ਗੋਲੀ ਸਮੇਤ ਹੋਰ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ¢
ਪਿਛਲੀ ਖ਼ਬਰ ਰੱਦ ਕੀਤੇ ਕਾਗ਼ਜ਼ਾਂ ਦੀ ਪੜਤਾਲ ਲਈ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ-ਰੁਪਾਲੋਂ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਵਨੀਤ ਕੌਰ ਜਰਖੜ ਦੇ ਹੱਕ ਵਿਚ ਪ੍ਰਭਾਵੀ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।