18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਤਲੁਜ ਦਰਿਆ ਵਿਚ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਮਾਰੀ ਛਾਲ-ਕੁਝ ਹੀ ਦੂਰੀ ਤੋਂ ਲਾਸ਼ ਬਰਾਮਦ, ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ

ਅਜੀਤ ਡੈਸਕ 09-12-2025
ਮਾਛੀਵਾੜਾ ਸਾਹਿਬ, 8 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਰਤਨਗੜ੍ਹ ਦੇ ਵਸਨੀਕ ਨੇ ਨੇੜੇ ਸਤਲੁਜ ਦਰਿਆ ਵਿਚ ਛਾਲ ਮਾਰ ਦਿੱਤੀ¢ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਸੁਨੀਲ ਕੁਮਾਰ ਉਰਫ਼ ਸ਼ੀਲਾ ਜਿਸ ਦੀ ਉਮਰ 30 ਸਾਲ ਹੈ¢ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਤਕ ਸੁਨੀਲ ਕੁਮਾਰ ਜੋ ਕਿ ਲੁਧਿਆਣਾ ਵਿਖੇ ਫ਼ੈਕਟਰੀ ਵਿਚ ਕੰਮ ਕਰਦਾ ਸੀ ਅਤੇ ਅੱਜ ਸਵੇਰੇ ਘਰੋਂ ਕੰਮ 'ਤੇ ਗਿਆ ਸੀ, ਜਿਸ ਨੇ ਸਤਲੁਜ ਦਰਿਆ ਦੇ ਪੁਲ ਤੋਂ ਛਾਲ ਮਾਰ ਦਿੱਤੀ¢ ਛਾਲ ਮਾਰਨ ਤੋਂ ਪਹਿਲਾਂ ਉਸ ਨੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ 'ਤੇ ਗੱਲਬਾਤ ਵੀ ਕੀਤੀ¢ ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਅਤੇ ਘਰ ਵਿਚ ਉਸ ਦੀ ਇੱਕ ਬਜ਼ੁਰਗ ਮਾਤਾ ਹੈ¢ ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਤਕ ਦੀ ਪਤਨੀ 6 ਮਹੀਨੇ ਪਹਿਲਾਂ ਹੀ ਇੰਗਲੈਂਡ ਗਈ ਹੈ, ਜਿਨ੍ਹਾਂ ਦੀ ਇੱਕ ਲੜਕੀ ਵੀ ਹੈ¢ ਪੁਲਿਸ ਵਲੋਂ ਕੁੱਝ ਹੀ ਦੂਰੀ 'ਤੇ ਮਿ੍ਤਕ ਸੁਨੀਲ ਕੁਮਾਰ ਦੀ ਲਾਸ਼ ਬਰਾਮਦ ਕਰ ਮੋਰਚਰੀ ਵਿਚ ਰਖਵਾ ਦਿੱਤਾ ਹੈ¢ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ¢
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਿਜਲੀ ਸਬ ਡਵੀਜ਼ਨ ਮਲੌਦ ਅਤੇ ਸਿਆੜ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਰੱਦ ਕੀਤੇ ਕਾਗ਼ਜ਼ਾਂ ਦੀ ਪੜਤਾਲ ਲਈ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ-ਰੁਪਾਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।