26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੰਮਤੀ ਜ਼ੋਨ ਭੋਲਾਪੁਰ 'ਚ ਬੀਬੀ ਗਰੇਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

ਅਜੀਤ ਡੈਸਕ 10-12-2025
ਸਾਹਨੇਵਾਲ, 9 ਦਸੰਬਰ (ਅਮਰਜੀਤ ਸਿੰਘ ਮੰਗਲੀ)-ਬਲਾਕ ਸੰਮਤੀ ਜੋਨ ਭੋਲਾਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਕੌਰ ਗਰੇਵਾਲ ਦੇ ਹੱਕ ਵਿੱਚ ਪਿੰਡ ਭੋਲਾਪੁਰ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਹੋਏ ਭਾਰੀ ਇਕੱਠ ਦੇ ਚਲਦੇ ਵਿਰੋਧੀਆਂ ਦੇ ਖੇਮੇ ਵਿੱਚ ਹਲਚਲ ਪੈਦਾ ਹੋ ਗਈ ਹੈ | ਜਦੋਂ ਉਮੀਦਵਾਰਾਂ ਦੇ ਹੱਕ ਵਿੱਚ ਰੱਖੀਂ ਮੀਟਿੰਗ ਸਰਪੰਚ ਜਸਪ੍ਰੀਤ ਸਿੰਘ ਜੱਸਾ ਦੀ ਅਗਵਾਈ 'ਚ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਰਾ ਚੇਅਰਮੈਨ ਜੋਰਾਵਰ ਸਿੰਘ ਨੇ ਆਖਿਆ ਕਿ ਬਲਾਕ ਸੰਮਤੀ ਦੀ ਉਮੀਦਵਾਰ ਹਰਪ੍ਰੀਤ ਕੌਰ ਗਰੇਵਾਲ ਅਤੇ ਸੀਨੀਅਰ ਆਗੂ ਇੰਦਰਪਾਲ ਸਿੰਘ ਗਰੇਵਾਲ ਦਾ ਪਰਿਵਾਰ ਮੁੱਢ ਤੋਂ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ, ਸਮਾਜ ਸੇਵਾ ਦੇ ਕੰਮਾਂ 'ਚ ਮੋਹਰੀ ਰਿਹਾ ਹੈ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਸਾਰੇ ਉਮੀਦਵਾਰਾਂ ਨੂੰ ਆਉਣ ਵਾਲੀ 14 ਤਰੀਕ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਾ ਕੇ ਕਾਮਯਾਬ ਕਰਨਗੇ | ਇਸ ਮੌਕੇ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ, ਬਲਾਕ ਪ੍ਰਧਾਨ ਕੁਲਦੀਪ ਐਰੀ, ਕਿਸਾਨ ਵਿੰਗ ਆਗੂ ਲਾਲੀ ਹਰਾ, ਸਰਬਜੀਤ ਸਿੰਘ ਸੈਣੀ, ਜਸਪ੍ਰੀਤ ਸਿੰਘ ਜੱਸਾ ਸਰਪੰਚ, ਬਬਲਾ, ਮਨਪ੍ਰੀਤ ਸਿੰਘ ਕੱਕੜ, ਮਹਿਲਾ ਆਗੂ ਦਲਜੀਤ ਕੌਰ, ਨੇਹਾ ਸਰਪੰਚ ਸ਼ੰਕਰ ਕਲੋਨੀ, ਨਿਰਮਲ ਸਿੰਘ ਪੰਚ, ਮਨਿੰਦਰ ਸਿੰਘ ਪੰਚ, ਗੁਰਮੀਤ ਸਿੰਘ, ਚਮਕੌਰ ਸਿੰਘ, ਨਰਿੰਦਰ ਸਿੰਘ, ਗੁਰਤਾਜ ਸਿੰਘ, ਸਨੀ ਪੰਚ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਉਮੀਦਵਾਰਾਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਆਪ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਿਚਕਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਮੁਕਾਬਲਾ ਚਾਰਕੋਨਾ ਭਾਜਪਾ ਲੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।