ਈਸੜੂ, 9 ਦਸੰਬਰ (ਬਲਵਿੰਦਰ ਸਿੰਘ)-ਅੱਜ ਬੀਜਾ ਜੋਨ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਾ. ਅਵਤਾਰ ਸਿੰਘ ਅਤੇ ਲਲਹੇੜੀ ਜੋਨ ਤੋਂ ਗੁਰਦੀਪ ਸਿੰਘ ਨੀਟੂ ਲਿਬੜਾ ਅਤੇ ਬਲਾਕ ਸਮਿਤੀ ਦੇ ਉਮੀਦਵਾਰ ਬੀਬੀ ਰਾਜਵੀਰ ਕੌਰ ਨਸਰਾਲੀ, ਬੀਬੀ ਕਿਰਨਜੀਤ ਕੌਰ ਈਸੜੂ ਦੇ ਹੱਕ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਖੰਨਾ ਇਲਾਕੇ ਦਾ ਕੋਈ ਵੀ ਅਜਿਹਾ ਪਿੰਡ ਨਹੀ, ਜਿੱਥੇ ਵਿਕਾਸ ਕਾਰਜ ਨਾ ਚੱਲਦੇ ਹੋਣ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਲੋਕ ਮੋਹਰ ਲਗਾਉਣ ਲਈ ਉਤਾਵਲੇ ਬੈਠੇ ਹਨ | ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਅਵਤਾਰ ਸਿੰਘ ਦੈਹੜੂ ਅਤੇ ਗੁਰਦੀਪ ਸਿੰਘ ਨੀਟੂ ਲਿਬੜਾ ਨੇ ਕਿਹਾ ਕਿ ਆਪ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਓ ਤਾਂ ਜੋ ਉਹ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਸਕਣ | ਇਸ ਮੌਕੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਗੁਰਦੀਪ ਸਿੰਘ ਨੀਟੂ ਲਿਬੜਾ, ਮਾ. ਅਵਤਾਰ ਸਿੰਘ ਦੈਹੜੂ, ਡਾ. ਜਸਪ੍ਰੀਤ ਸਿੰਘ ਬੀਜਾ, ਹਰਦੀਪ ਸਿੰਘ ਗਿੱਲ, ਸਰਪੰਚ ਜਤਿੰਦਰਜੋਤ ਸਿੰਘ ਈਸੜੂ, ਨੰਬਰਦਾਰ ਹਾਕਮ ਸਿੰਘ ਨਸਰਾਲੀ, ਮਲਾਗਰ ਖਾਨ, ਪ੍ਰਧਾਨ ਸੁਰਿੰਦਰ ਸਿੰਘ ਕੋਠੇ, ਨੰਬਰਦਾਰ ਪ੍ਰਭਜੋਤ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਮਨਦੀਪ ਸਿੰਘ, ਚਰਨਜੀਤ ਸਿੰਘ ਚੰਨੀ, ਦਲਵਿੰਦਰ ਸਿੰਘ, ਬਲਦੇਵ ਸਿੰਘ, ਗੁਰਮੁਖ ਸਿੰਘ, ਤਜਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |