ਸਮਰਾਲਾ, 9 ਦਸੰਬਰ (ਗੋਪਾਲ ਸੋਫਤ)-ਨਾਮਵਰ ਵਿੱਦਿਅਕ ਸੰਸਥਾ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਨੇ ਅੰਡਰ-14 ਵਰਗ ਲੜਕਿਆਂ ਦੀ ਕਿ੍ਕਟ ਟੀਮ ਨੇ ਸਹੋਦਿਆ ਸਕੂਲ ਕਿ੍ਕਟ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕਰਕੇ ਟਰਾਫ਼ੀ ਅਤੇ ਸਿਲਵਰ ਮੈਡਲ ਹਾਸਲ ਕੀਤੇ ਹਨ | ਇਹ ਟੂਰਨਾਮੈਂਟ ਵੱਖ-ਵੱਖ ਸੀ. ਬੀ. ਐਸ. ਈ. ਨਾਲ ਸਬੰਧਿਤ ਸਕੂਲਾਂ ਵਿਚਕਾਰ ਕਰਵਾਇਆ ਗਿਆ ਸੀ, ਜਿਸ ਵਿਚ ਨੀਲੋਂ ਸਕੂਲ ਦੀ ਟੀਮ ਨੇ ਬੇਮਿਸਾਲ ਖੇਡ ਭਾਵਨਾ, ਅਨੁਸ਼ਾਸਨ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ | ਕਵਾਟਰ ਫਾਈਨਲ ਮੈਚ ਅਤੇ ਸੈਮੀਫਾਈਨਲ ਮੈਚ ਵਿੱਚ ਜਿੱਤ ਪ੍ਰਾਪਤ ਕਰਦੇ ਹੋਏ ਫਾਈਨਲ ਮੈਚ ਵਿੱਚ ਦੂਜਾ ਸਥਾਨ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਜਸਵੀਰ ਕੌਰ ਮਾਨ ਨੇ ਜੇਤੂ ਟੀਮ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਖਿਡਾਰੀਆਂ ਨੂੰ ਵਧਾਈ ਦਿੱਤੀ | ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ |